ਖ਼ਾਲਸਾ ਕਾਲਜ ਵਿਖੇ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ ।

ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਕੱਤਰ ਸਿੱਖਿਆ ਇੰਜ. ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਲਗਾਇਆ 6 ਦਿਨਾਂ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ ਹੋ ਗਿਆ। ਨੰਦੀ ਫਾਊਂਡੇਸ਼ਨ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਵਿਚ ਰੁਜ਼ਗਾਰਯੋਗਤਾ ਅਤੇ ਜੀਵਨ ਹੁਨਰਾਂ ਦੇ ਕਾਬਲ ਬਣਾਉਣ ਲਈ ਲੜਕੀਆਂ ਨੂੰ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਮੁੱਖ ਬੁਲਾਰੇ ਸੁਦੀਪ ਘੋਸ਼ ਨੇ ਆਪਣੀ ਸੂਝ ਬੂਝ ਅਤੇ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਵਿਸ਼ਵਾਸ਼, ਪੇਸ਼ੇਵਰ ਸ਼ਿਸ਼ਟਾਚਾਰ ਅਤੇ ਕੈਰੀਅਰ ਦੀ ਤਿਆਰੀ ਸਬੰਧੀ ਵਿਚਾਰ ਰੱਖੇ। ਪ੍ਰੋਗਰਾਮ ਦੀ ਸਮਾਪਤੀ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਡਾ. ਸੁਦੀਪ ਘੋਸ਼ ਦਾ ਸਨਮਾਨ ਕਰਦਿਆਂ ਸਿਖਲਾਈ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਆਪਣੇ ਸੰਬੋਧਨ ’ਚ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਇੰਜ. ਸੁਖਮਿੰਦਰ ਸਿੰਘ ਸਕੱਤਰ ਸਿੱਖਿਆ ਅਤੇ ਪ੍ਰਬੰਧਕ ਟੀਮ ਦੇ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਨੌਜਵਾਨ ਔਰਤਾਂ ਨੂੰ ਹੁਨਰਮੰਦ ਬਣਾਉਣ ਲਈ ਸੰਸਥਾ ਦੇ ਮਿਸ਼ਨ ਨਾਲ ਮੇਲ ਖਾਂਦੇ ਪ੍ਰੋਗਰਾਮ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਡਾ. ਗੁਰਪ੍ਰੀਤ ਸਿੰਘ ਕੋਆਰਡੀਨੇਟਰ ਨੇ ਧੰਨਵਾਦੀ ਭਾਸ਼ਣ ਦੌਰਾਨ ਹਿੱਸੇਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਅਟੁੱਟ ਸਮਰਥਨ ਦੀ ਸ਼ਲਾਘਾ ਕੀਤੀ। ਪ੍ਰੋ. ਕਿਰਨਜੋਤ ਕੌਰ ਨੇ ਸਿਖਲਾਈ ਪ੍ਰੋਗਰਾਮ ਦਾ ਸਟੇਜ ਸੰਚਾਲਨ ਕਰਦਿਆਂ ਭਾਈਗਾਰਾਂ ਨੂੰ ਮਹੱਤਵਪੂਰਨ ਰੁਜ਼ਗਾਰਯੋਗਤਾ ਅਤੇ ਜੀਵਨ ਹੁਨਰਾਂ ਲਈ ਸਿੱਖਿਅਤ ਕਰਨ ਸਬੰਧੀ ਵਿਚਾਰ ਰੱਖੇ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਹਰਵਿੰਦਰ ਕੌਰ, ਡਾ. ਮੁਕੇਸ਼ ਸ਼ਰਮਾ, ਡਾ. ਪ੍ਰੀਤਇੰਦਰ ਸਿੰਘ ਤੇ ਹੋਰ ਮੈਂਬਰ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article22ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਜੀ ਦੀ ਯਾਦਗਾਰੀ ਵਿੱਚ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵੀ ਜਾਰੀ
Next articleਭਾਰਤੀ ਨੌਜਵਾਨਾਂ ਨੂੰ ਕੈਦੀਆਂ ਵਾਂਗ ਫੌਜ ਦੇ ਜਹਾਜ਼ ਵਿੱਚ ਵਾਪਸ ਭੇਜਣਾ ਭਾਰਤ ਨੂੰ ਨੀਚਾ ਦਿਖਾਉਣ ਵਾਲੀ ਗੱਲ ਹੈ : ਬੇਗਮਪੁਰਾ ਟਾਈਗਰ ਫੋਰਸ