HOME ਰੋਜ਼ਗਾਰ ਬਿਊਰੋ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ –...

ਰੋਜ਼ਗਾਰ ਬਿਊਰੋ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ – ਜ਼ਿਲ੍ਹਾ ਰੋਜ਼ਗਾਰ

2

ਹੁਸ਼ਿਆਰਪੁਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫ਼ਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ-ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵੱਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਈਲ ਐਪ ‘ਡੀਬੀਈਈ ਹੁਸ਼ਿਆਰਪੁਰ’ ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਪ੍ਰਾਰਥੀ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਮ,ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਡੀ ਸੀ ਦਫ਼ਤਰ ਅੱਗੇ ਧਰਨਾ
Next articleਕੈਨੇਡਾ ਦੀ ਨੌਜਵਾਨ ਟੈਨਿਸ ਖਿਡਾਰਨ ਵਿਕਟੋਰੀਆ ਮਬੋਕੋ ਫਾਈਨਲ ਮੁਕਾਬਲੇ ਚ ਪੁੱਜੀ