‘ਐਨਕਾਰਡ’ ਦੀ ਮੀਟਿੰਗ ‘ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਕੀਤੀ ਗਈ ਸਮੀਖਿਆ

ਐਸ.ਡੀ.ਐਮਜ਼ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਸਬੰਧੀ ਸਬ ਡਵੀਜ਼ਨਲ ਕਮੇਟੀਆਂ ਨੂੰ ਐਕਟਿਵ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ ਸੈਂਟਰ (ਐਨਕਾਰਡ) ਮਕੈਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ, ਜਦਕਿ ਐਸ.ਐਸ.ਪੀ ਸੁਰੇਂਦਰ ਲਾਂਬਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਵਿਚ ਪੁਲਿਸ, ਆਬਕਾਰੀ, ਸਕੂਲ ਸਿੱਖਿਆ, ਸਿਹਤ, ਖੇਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਯੁਵਕ ਸੇਵਾਵਾਂ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਭੂਮਿਕਾ ਦੀ ਲੋੜ ਹੈ। ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਹੋਣਗੇ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ,ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੁਲਿਸ ਕਾਂਊਂਟਰ ਪਾਰਟ ਦੇ ਨਾਲ ਮਿਲ ਕੇ ਸਬ ਡਵੀਜਨਲ ਕਮੇਟੀਆਂ ਨੂੰ ਐਕਟਿਵ ਕਰਨ ਅਤੇ ਗਤੀਵਿਧੀਆਂ ਕਰਵਾਉਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਮੀਟਿੰਗ ਵਿਚ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਹਨ। ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਪੁਲਿਸ ਵਿਭਾਗ ਨੇ ਨਸ਼ਾ ਤਸਕਰਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਚਾਨਣਾ ਪਾਇਆ ਜਦਕਿ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਵਿਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਮੁਹਿੰਮ ਦੀ ਜਾਣਕਾਰੀ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ,ਹੁਸ਼ਿਆਰਪੁਰ ‘ਚ 5 ਕਿਲੋਮੀਟਰ ਮੈਰਾਥਨ ਦਾ ਸ਼ਾਨਦਾਰ ਆਯੋਜਨ,ਜੇਤੂਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Next articleਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨੇਤਰ ਦਾਨ ਕਰਨ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ