ਸ਼੍ਰੀਨਗਰ — ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਖੁਰਮੋਰਾ ਰਾਜਵਾਰ ਖੇਤਰ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਮੁੱਠਭੇੜ ਹੋਈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਹਾਲਾਂਕਿ ਅੱਤਵਾਦੀ ਘੇਰਾ ਤੋੜ ਕੇ ਫਰਾਰ ਹੋਣ ‘ਚ ਕਾਮਯਾਬ ਹੋ ਗਏ।
ਫਰਾਰ ਹੋਏ ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਮੁਕਾਬਲੇ ‘ਚ ਇਕ ਸੁਰੱਖਿਆ ਕਰਮਚਾਰੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਇਲਾਕੇ ‘ਚ ਸੁਰੱਖਿਆ ਬਲ ਸਖਤ ਹਨ ਅਤੇ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly