ਕਪੂਰਥਲਾ (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਸਵੀਪ ਪ੍ਰੋਗਰਾਮਾਂ ਦੀ ਲਡ਼ੀ ਨੂੰ ਅੱਗੇ ਤੋਰਦਿਆਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਉਸਦਾ ਸਹੀ ਇਸਤੇਮਾਲ ਕਰਨ ਲਈ ਅਚੇਤ ਕਰਨ ਵਾਸਤੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਪ੍ਰਦਰਸ਼ਨੀ ਕਰਵਾਈ ਗਈ। ਕਾਲਜ ਦੇ ਵਿਦਿਆਥੀਆਂ ਨੇ ਇਸ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਏਕਮਜੋਤ ਕੌਰ ਅਤੇ ਹਰਦੀਪ ਕੌਰ ਨੇ ਸਾਂਝੇ ਤੌਰ ਤੇ ਪਹਿਲਾ, ਜਸਲੀਨ ਕੌਰ (ਬੀ ਕਾਮ ਪਹਿਲਾ)ਨੇ ਦੂਸਰਾ ਅਤੇ ਸੰਦੀਪ ਕੌਰ (ਬੀ ਏ ਤੀਸਰਾ) ਅਤੇ ਰਾਜਬੀਰ ਕੌਰ (ਬੀ ਕਾਮ ਪਹਿਲਾ) ਨੇ ਸਾਂਝੇ ਤੌਰ ਤੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਵਡਮੁੱਲੇ ਕਾਰਜ ਦੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਹੱਤਤਾ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸਾਇੰਸ ਵਿਭਾਗ ਦੇ ਡਾ ਪਰਮਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥੀਆਂ ਅਤੇ ਪ੍ਰਬੰਧਕੀ ਅਮਲੇ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਾਮਨਾ ਕੀਤੀ ਕਿ ਭਾਰਤੀ ਲੋਕਤੰਤਰ ਦੀ ਇਸ ਪਵਿੱਤਰ ਰਵਾਇਤ ਨੂੰ ਹੋਰ ਅਮੀਰ ਬਣਾਉਣ ਵਿੱਚ ਸਾਡੇ ਵਿਦਿਆਰਥੀ ਅਤੇ ਹੋਰ ਨੌਜੁਆਨ ਸਾਥੀ ਆਪਣਾ ਕੀਮਤੀ ਯੋਗਦਾਨ ਦੇਣਗੇ ਤਾਂ ਜੋ ਆਣ ਵਾਲੀਆਂ ਪੀੜ੍ਹੀਆਂ ਇਸ ਦੇ ਬਹੁਪੱਖੀ ਰੂਪਾਂ ਦਾ ਅਨੰਦ ਮਾਣ ਸਕਣ ਗੀਆਂ। ਇਸ ਮੌਕੇ ਡਾ ਗੁਰਪ੍ਰੀਤ ਕੌਰ, ਡਾ ਪਰਮਜੀਤ ਕੌਰ ਅਤੇ ਮੈਡਮ ਅਰਪਨਾ ਵੀ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly