HOME ਇੰਜੀ: ਪੰਧੇਰ ਬਣੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ ਇੰਜੀਨੀਅਰਜ਼ ਐਸੋਸੀਏਸ਼ਨ...

ਇੰਜੀ: ਪੰਧੇਰ ਬਣੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ

2
ਫੋਟੋ - ਪੰਚਾਇਤੀ ਰਾਜ ਤੇ ਵਿਕਾਸ ਵਿਭਾਗ ਪੰਜਾਬ ਦੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਪੰਧੇਰ ਤੇ ਹੋਰ ਅਹੁਦੇਦਾਰ
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵਿੱਚ ਸੇਵਾ ਨਿਭਾ ਰਹੇ ਜੂਨੀਅਰ ਇੰਜੀਨੀਅਰ/ ਸਹਾਇਕ ਇੰਜੀਨੀਅਰ ਅਤੇ ਪੱਦ-ਉੱਨਤ  ਉਪ-ਮੰਡਲ ਅਫਸਰ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਚੋਣ ਸਰਬ ਸੰਮਤੀ ਨਾਲ  ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵਿਭਾਗ ਦੇ ਡਿਪਲੋਮਾ ਇੰਜੀਨੀਅਰਜ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਸਮੂਹ ਡੇਲੀਗੇਟਜ਼ ਵੱਲੋਂ ਬਾਹਾਂ ਖੜ੍ਹੀਆਂ ਕਰਕੇ ਇੰਜੀ: ਪਲਵਿੰਦਰ ਸਿੰਘ ਪੰਧੇਰ ਨੂੰ ਸਰਵ ਸੰਮਤੀ ਨਾਲ ਜਥੇਬੰਦੀ ਦਾ ਸੂਬਾ ਪ੍ਰਧਾਨ ਚੁਣਿਆ ਗਿਆ ਜਦ ਕਿ ਇੰਜੀਨੀਅਰ ਹਰਿੰਦਰ ਸਿੰਘ ਗਿੱਲ ਨੂੰ ਮੁੱਖ ਸਰਪ੍ਰਸਤ, ਇੰਜੀਨੀਅਰ ਹਰਮਨਜੀਤ ਸਿੰਘ ਧਾਲੀਵਾਲ ਨੂੰ ਸਰਪ੍ਰਸਤ ਇੰਜੀਨੀਅਰ ਨਿਤੀਸ਼ ਮਲਹੋਤਰਾ ਨੂੰ ਕਾਰਜਕਾਰੀ ਪ੍ਰਧਾਨ, ਇੰਜੀਨੀਅਰ ਦੀਪਕ ਸੇਠੀ ਨੂੰ ਜਨਰਲ ਸਕੱਤਰ, ਇੰਜੀਨੀਅਰ ਮੋਹਨਦੀਪ ਸਿੰਘ, ਇੰਜੀਨੀਅਰ ਜਸਪਾਲ ਮਸੀਹ , ਇੰਜੀਨੀਅਰ ਗੁਰਦਾਸ ਸਿੰਘ, ਇੰਜੀਨੀਅਰ ਸੰਜੀਵ ਕੁਮਾਰ ਅਤੇ ਇੰਜੀਨੀਅਰ ਅਸ਼ਵਨੀ ਗੇਰਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਹੀ  ਇੰਜੀਨੀਅਰ ਰਕੇਸ਼ ਝਾਅ ਅਤੇ ਇੰਜੀਨੀਅਰ ਸਤਿੰਦਰ ਸਿੰਘ ਗਿੱਲ ਨੂੰ ਮੀਤ ਪ੍ਰਧਾਨ, ਇੰਜੀਨੀਅਰ ਬਲਵਿੰਦਰ ਸਿੰਘ ਨੂੰ ਮੁੱਖ ਸਲਾਹਕਾਰ, ਇੰਜੀਨੀਅਰ ਬਲਜਿੰਦਰ ਸਿੰਘ ਅਤੇ ਇੰਜੀਨੀਅਰ ਜਗਮੀਤ ਸਿੰਘ ਨੂੰ ਸਕੱਤਰ , ਇੰਜੀਨੀਅਰ ਸਾਗਰ ਅਲੋਰੀਆ ਨੂੰ ਜਥੇਬੰਦੀ ਦਾ ਪ੍ਰੈਸ ਸਕੱਤਰ ਚੁਣਿਆ ਗਿਆ ਹੈ। ਇੰਜੀਨੀਅਰ ਚਰਨਦੀਪ ਸਿੰਘ ਨੂੰ ਤਕਨੀਕੀ ਸਲਾਹਕਾਰ, ਇੰਜੀਨੀਅਰ ਗੁਰਪ੍ਰੀਤ ਸਿੰਘ ਨੂੰ ਵਿੱਤ ਸਕੱਤਰ ਜਦ ਕਿ ਇੰਜੀਨੀਅਰ ਹਿਮਾਂਸ਼ੂ ਬਹਿਲ, ਇੰਜੀਨੀਅਰ ਦੀਪ ਸਿੰਘ  ਅਤੇ ਅਨਮੋਲ ਸਿੰਘ ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ ਹੈ। ਕੀਤੀ ਗਈ ਚੋਣ ਦੌਰਾਨ ਫੈਸਲਾ ਕੀਤਾ ਗਿਆ ਕਿ  ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਸਟੇਟ ਕਮੇਟੀ ਦੇ ਕਾਰਜਕਾਰੀ ਮੈਂਬਰ ਹੋਣਗੇ। ਇਸ ਮੌਕੇ ਸੂਬਾ ਪ੍ਰਧਾਨ ਚੁਣੇ ਜਾਣ ਪਿੱਛੋਂ ਇੰਜ: ਪਲਵਿੰਦਰ ਸਿੰਘ ਪੰਧੇਰ ਨੇ ਸਮੂਹ ਇੰਜੀਨੀਅਰਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਦੀ ਕਾਰਗੁਜ਼ਾਰੀ ਨੂੰ ਅੱਗੇ ਵਧਾਉਣ ਲਈ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਇਸ ਵੇਲੇ ਡਿਪਲੋਮਾ ਇੰਜੀਨੀਅਰਜ਼ ਨੂੰ ਆਪਣੀ ਡਿਊਟੀ ਦੌਰਾਨ ਬਹੁਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਬਲਾਕ ਵਿੱਚ ਉਹਨਾਂ ਨੂੰ ਬੀ.ਡੀ.ਪੀ.ਓ. ਦੁਆਰਾ ਦਿੱਤੀਆਂ ਹਦਾਇਤਾਂ ਅਨੁਸਾਰ ਕੰਮ ਕਰਨਾ ਪੈ ਰਿਹਾ ਹੈ ਜਦ ਕਿ ਪੰਚਾਇਤਾਂ ਦੇ ਕੰਮ ਤਕਨੀਕੀ ਹੁੰਦੇ ਹਨ, ਜਿਸ ਬਾਰੇ ਇੰਜੀਨੀਅਰ /ਤਕਨੀਕੀ ਮਾਹਿਰ ਨੂੰ ਜਾਣਕਾਰੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਸਰ ਬੀ.ਡੀ.ਪੀ.ਓ. ਆਪਣੀ ਮਰਜੀ ਨਾਲ ਪੰਚਾਇਤੀ ਕੰਮ ਕਰਵਾਉਣ ਨੂੰ ਤਰਜੀਹ ਦਿੰਦੇ ਹਨ, ਪਰ ਜਦੋਂ ਕੰਮ ਦੀ ਬਣਤਰ ਵਿੱਚ ਕੋਈ ਨੁਕਸ ਪੈ ਜਾਂਦਾ ਹੈ, ਤਾਂ ਕਸੂਰ ਵਾਰ ਜੂਨੀਅਰ ਇੰਜੀਨੀਅਰ ਨੂੰ ਬਣਾ ਦਿੱਤਾ ਜਾਂਦਾ ਹੈ। ਉਨ੍ਹਾਂ ਸਮੂਹ ਇੰਜੀਨੀਅਰਜ਼ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਦੇ ਵੀ ਅਜਿਹੇ ਪ੍ਰੋਜੈਕਟ ਉਪਰ ਆਪਣੇ ਦਸਤਖਤ ਨਾ ਕਰਨ, ਜਿਸ ਨਾਲ ਬਾਦ ਵਿੱਚ ਨਮੋਸ਼ੀ ਦਾ ਸਾਹਮਣਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਪੈਟਰਨ ‘ਤੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਪੈਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ,  ਡਿਪਲੋਮਾ ਇੰਜੀਨੀਅਰਜ਼ ਦੀਆਂ ਸਮੇਂ ਸਿਰ ਪੱਦ-ਉੱਨਤ ਕੀਤੀਆਂ ਜਾਣ, ਕੱਚੇ ਮੁਲਾਜ਼ਮਾਂ ਦੀਆਂ ਰੈਗੂਲਰ ਕੀਤੀਆਂ ਜਾਣ। ਇਸ ਮੌਕੇ ਇਕੱਠ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਸਕੂਲਾਂ ਵਿੱਚ ਰਮਸਾ ਅਧੀਨ ਕੰਮ ਕਰ ਰਹੇ ਠੇਕਾ ਜੂਨੀਅਰ ਇੰਜੀਨੀਅਰ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਚਾਇਤ ਵਿਭਾਗ ਅਤੇ ਸਕੂਲਾਂ ਵਿੱਚ ਰਮਸਾ ਅਧੀਨ ਤੈਨਾਤ ਜੂਨੀਅਰ ਇੰਜੀਨੀਅਰਾਂ ਦੀਆਂ ਹੱਕੀ ਮੰਗਾਂ ਲਈ ਵੱਡੀ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿਤਾ-ਪੁਰਖੀ ਵਿਰਾਸਤੀ ਵਸਤਾਂ ਤੋਂ ਅਸੀਂ ਕਿੰਝ ਵਿਰਵੇ ਹੋਏ
Next articleSAMAJ WEEKLY = 03/11/2025