ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਲੇਖਕ ਅਤੇ ਅਮਰੀਕਾ ਤੋਂ ‘ਅਜੀਤ’ ਦੇ ਪੱਤਰਕਾਰ ਐਸ.ਅਸੋਕ.ਭੌਰਾ ਦਾ ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ ਪੁੱਜਣ ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਘਾ ਅਤੇ ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਖੱਖ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਹਾਜ਼ਿਰ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਐਸ.ਅਸੋਕ.ਭੌਰਾ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਪੰਜਾਬ ਚ ਪੇਂਡੂ ਮੇਲਿਆਂ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਵਾਸੀ ਪੰਜਾਬੀਆਂ ਨੂੰ ਉਪਰਾਲਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਤੇ ਮੰਗਤ ਸਿੰਘ ਪਲਾਹੀ, ਸਤਨਾਮ ਸਿੰਘ ਤੱਗੜ, ਗੁਰਮੀਤ ਸਿੰਘ ਗੈਰੀ,ਮਨਦੀਪ ਬਾਗਲਾ,ਮਨਰਾਜ ਭੌਰਾ, ਨਮਿਤ ਸੀਂਹਮਾਰ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly