ਨਨਕਾਣਾ ਸਾਹਿਬ ਖਾਲਸਾ ਸਕੂਲ ‘ਚ ਅੰਗਰੇਜ਼ੀ ਮੀਡੀਅਮ ਸ਼ੁਰੂ

ਕਪੂਰਥਲਾ, ( ਕੌੜਾ )-  ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਸ ਸੈਸ਼ਨ ਤੋਂ ਅੰਗਰੇਜ਼ੀ ਮੀਡੀਅਮ ਦੀਆਂ ਕਲਾਸਾਂ ਸ਼ੁਰੂ ਕਰਨ ਸਮੇਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਅਤੇ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿਨ੍ਹਾਂ ਦਾ ਪ੍ਰਿੰਸੀਪਲ ਨਿਧੀ ਸੰਗੋਤਰਾ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਕਰਵਾਏ ਗਏ । ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀਂ ਹਾਜਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਉਪਰੰਤ ਅਦਾਰੇ ਅਤੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਅਰਦਾਸ ਕੀਤੀ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਅਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ ਨੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਮੀਡੀਅਮ ਸ਼ੁਰੂ ਹੋਣ ‘ਤੇ ਵਧਾਈ ਦਿੱਤੀ । ਉਨ੍ਹਾਂ ਕਿਹਾ ਸਵਰਗਵਾਸੀ ਸਰਦਾਰ ਆਤਮਾ ਸਿੰਘ ਨੇ ਇਲਾਕੇ ‘ਚ ਜੋ ਵਿਦਿਆ ਦੇ ਮੰਦਿਰ ਖੋਲ੍ਹੇ ਗਏ ਹਨ, ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਰਾਖੀ ਕਰਨ ਵਿਚ ਸਫਲ ਹੋ ਰਹੇ ਹਨ, ਜੋ ਵੱੱਡੇ ਮਾਨ ਵਾਲੀ ਗੱਲ ਹੈ । ਇਸ ਮੌਕੇ ਹਰਜਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਪਰਵੀਨ ਕੁਮਾਰੀ, ਨੀਨਾ ਕੁਮਾਰੀ, ਸੰਦੀਪ ਕੌਰ, ਅਮਨਦੀਪ ਕੌਰ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਕਿਰਨ ਕੁਮਾਰੀ, ਹਿਨਾ, ਸੁਮਨ ਕੌਰ, ਵਿਸ਼ਾਖਾ, ਹਰਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ 
Next articleਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਚੇਤਨਾ ਮਾਰਚ ਕੱਢ ਕੇ ਬਾਬਾ ਸਾਹਿਬ ਅੰਬੇਡਕਰ ਜਯੰਤੀ ਮਨਾਈ