ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਲ ਇੰਡੀਆ ਲਿਮਟਿਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫ਼ਸਲ ਪੱਕਣ ਤੱਕ ਸਿੰਜਾਈ ਲਈ ਬਿਜਲੀ ਦੀ ਲੋੜ ਹੈ, ਉਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly