ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ‘ਵਾਤਾਵਰਨ ਸਿੱਖਿਆ ਪ੍ਰੋਗਰਾਮ’ ਤਹਿਤ ਕਾਲਜ ਦੇ ਐੱਨ.ਐੱਸ.ਐੱਸ., ਈਕੋ ਕਲੱਬ ਤੇ ਲਾਈਫ਼ ਸਾਇੰਸਿਜ਼ ਵਿਭਾਗ ਵਲੋਂ ਸਾਂਝੇ ਤੌਰ ’ਤੇ ‘ਵਿਸ਼ਵ ਵੈਟਲੈਂਡਸ ਦਿਵਸ’ ਮਨਾਉਂਦੇ ਹੋਏ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹਰੀਕੇ ਪੱਤਣ ਵਾਇਲਡ ਲਾਈਫ ਸੈਂਚੁਅਰੀ ਸਬੰਧੀ ਡਾਕੂਮੈਂਟਰੀ ਫਿਲਮ ਵਿਖਾਈ ਗਈ ਜਿਸ ਵਿਚ ਵੈਟਲੈਂਡਸ ਦੀ ਮਹੱਤਤਾ, ਜੀਵ ਵਿਵਿਧਤਾ ਲਈ ਉਨ੍ਹਾਂ ਦੀ ਭੂਮਿਕਾ ਅਤੇ ਸੁਰੱਖਿਆ ਦੇ ਉਪਰਾਲਿਆਂ ਬਾਰੇ ਵਿਸ਼ਲੇਸ਼ਣਾਤਮਕ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਨੇੜਲੇ ਪਿੰਡ ਮਹਿਤਾਬਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਥਾਨਕ ਵੈਟਲੈਂਡਸ ਅਤੇ ਪਾਣੀ ਦੇ ਸਰੋਤਾਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਇਸ ਮੌਕੇ ਵੈਟਲੈਂਡਸ ਦੀ ਸੰਭਾਲ, ਉਨ੍ਹਾਂ ਦੀ ਜੀਵ ਵਿਵਿਧਤਾ ਲਈ ਭੂਮਿਕਾ ਨੂੰ ਉਜਾਗਰ ਕਰਨ, ਪੰਛੀਆਂ ਅਤੇ ਜਲ-ਜੀਵ ਜਾਤੀਆਂ ਦੀ ਰੱਖਿਆ ਲਈ ਵੈਟਲੈਂਡਸ ਦੀ ਸੰਭਾਲ ਦੀ ਲੋੜ ਸਬੰਧੀ ਵਿਦਿਆਰਥੀਆਂ ਨਾਲ ਚਰਚਾ ਕੀਤੀ ਗਈ। ਹਾਜ਼ਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੈਟਲੈਂਡਸ ਦੀ ਸੁਰੱਖਿਆ ਅਤੇ ਈਕੋ ਸਿਸਟਮ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਗਿਆਨਕ ਜਾਣਕਾਰੀ ਵੀ ਦਿੱਤੀ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵੱਖ-ਵੱਖ ਵਿਭਾਗਾਂ ਵਲੋਂ ਆਯੋਜਿਤ ਗਏ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਵਾਤਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਵਿਦਿਆਰਥੀਆਂ ਨਾਲ ਡਾ. ਮਨਬੀਰ ਕੌਰ, ਡਾ. ਅਰਵਿੰਦਰ ਸਿੰਘ, ਡਾ. ਨਰੇਸ਼ ਕੁਮਾਰੀ, ਪ੍ਰੋ. ਅਸ਼ਵਨੀ ਕੁਮਾਰ, ਲੈਬ ਅਟੈਂਡੈਂਟ ਹਰਦੀਪ ਸਿੰਘ, ਜਸਪਾਲ ਸਿੰਘ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj