ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ) ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸ੍ਰੀ ਰਿਸ਼ਵ ਸਿੰਗਲਾ ਅਤੇ ਸਮੂਹ ਸਟਾਫ ਨੇ ਵਾਤਾਵਰਣ ਦਿਵਸ ਮੌਕੇ ਸਕੂਲ ਵਿੱਚ ਸਕੂਲ ਦੇ ਆਲੇ ਦੁਆਲੇ ਪੌਦੇ ਲਗਾਏ।ਸਕੂਲ ਦੇ ਚੇਅਰਮੈਨ ਸ੍ਰੀ ਰਿਸ਼ਵ ਸਿੰਗਲਾ ਵੱਲੋਂ ਸਾਲ 2025 ਵਿੱਚ ਇਹ ਪ੍ਰਣ ਕੀਤਾ ਕਿ ਪਲਾਸਟਿਕ ਨੂੰ ਪੂਰਨ ਤੌਰ ਤੇ ਖਤਮ ਕਰਨਾ ਹੈ ਕਿਉੰਕਿ ਪਲਾਸਟਿਕ ਕਦੇ ਵੀ ਖਤਮ ਨਹੀਂ ਹੁੰਦਾ ਜਿਸ ਨਾਲ ਵੱਡੇ ਵੱਡੇ ਕੂੜੇ ਦੇ ਢੇਰ ਲੱਗ ਜਾਂਦੇ ਹਨ ਜੋ ਸਾਨੂੰ ਭਿਆਨਕ ਬਿਮਾਰੀਆਂ ਵੱਲ ਲਿਜਾ ਰਹੇ ਹਨ। ਓਹਨਾ ਨੇ ਕਿਹਾ ਕਿ ਸਾਨੂੰ ਇਸ ਦੀ ਜਗ੍ਹਾ ਕੱਪੜੇ ਵਾਲੇ ਲਿਫਾਫਿਆਂ ਦੀ ਵਰਤੋ ਕਰਨੀ ਚਾਹੀਦੀ ਹੈ ਤਾਂ ਜ਼ੋ ਸਾਡਾ ਆਲਾ ਦੁਆਲਾ ਅਤੇ ਸਾਡਾ ਵਾਤਾਵਰਨ ਸਾਫ਼ ਹੋ ਸਕੇ।ਇਸ ਮੌਕੇ ਓਹਨਾ ਨੇ ਬੱਚਿਆਂ ਨੂੰ ਅਤੇ ਸਮੂਹ ਸਟਾਫ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸਪਲ ਮੈਡਮ ਕਿਰਨ ਰਤਨ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


