ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ — ਬਿਕਰਮਜੀਤ ਥਿੰਦ
ਕਪੂਰਥਲਾ (ਕੌੜਾ)- ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਅੱਜ ਸਿੱਖਿਆ ਬਲਾਕ ਕਪੂਰਥਲਾ – ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ। ਜਿਸ ਵਿੱਚ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਅਤੇ ਸੀਨੀਅਰ ਕਲਰਕ ਸਚਿਨ ਅਰੋੜਾ ਵਿਸ਼ੇਸ਼ ਤੌਰ ਉਤੇ ਸ਼ਾਮਿਲ ਹੋਏ।
ਸਕੂਲ ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲ੍ਹੀ ਦੀ ਅਗਵਾਈ ਅਤੇ ਰੁਪਿੰਦਰ ਕੌਰ, ਸੰਤੋਸ਼ ਕੌਰ , ਨਵਜੀਤ ਕੌਰ ਆਦਿ ਵੱਲੋਂ ਸਾਂਝੇ ਤੌਰ ਉੱਤੇ ਸਕੂਲ ਦੀਆਂ ਖ਼ਾਲੀ ਪਈਆਂ ਥਾਂਵਾਂ ਉੱਤੇ ਪੌਦੇ ਲਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ , ਸੈਂਟਰ ਹੈਡ ਟੀਚਰ ਸੰਤੋਖ ਸਿੰਘ ਮੱਲ੍ਹੀ ਅਤੇ ਸੀਨੀਅਰ ਕਲਰਕ ਸਚਿਨ ਅਰੋੜਾ ਨੇ ਨਿੰਬੂ ਦਾ ਪੌਦਾ ਲਗਾ ਕੇ ਪੌਦੇ ਲਾਉਣ ਮੁਹਿੰਮ ਦਾ ਆਗਾਜ਼ ਕੀਤਾ। ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਆਖਿਆ ਕਿ ਵੇਖਿਆ ਜਾਵੇ ਤਾਂ ਸਾਡੇ ਆਲੇ ਦੁਆਲੇ ਦਾ ਵਾਤਾਵਰਨ ਸਾਡੀ ਸਵਾਰਥੀ ਸੋਚ ਕਾਰਨ ਬਹੁਤ ਹੀ ਅਸ਼ੁੱਧ ਹੋ ਗਿਆ ਹੈ, ਜਿਸ ਨੂੰ ਸ਼ੁੱਧ ਕਰਨ ਲਈ ਸਾਨੂੰ ਬਹੁਤ ਸਾਰੇ ਪੌਦੇ ਲਗਾਉਣ ਦੀ ਲੋੜ ਹੈ। ਓਹਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਹਨਾਂ ਦਾ ਪਾਲਣ ਪੋਸ਼ਣ ਵੀ ਕੀਤਾ ਜਾਵੇ। ਪੌਦੇ ਲਾਉਣ ਮੁਹਿਮ ਤਹਿਤ ਸਕੂਲ ਵਿੱਚ ਵੱਡੀ ਗਿਣਤੀ ਵਿੱਚ ਛਾਂ ਵਾਲੇ, ਫਲਦਾਰ ਅਤੇ ਫੁੱਲਾਂ ਵਾਲੇ ਪੌਦੇ ਲਗਾਏ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly