ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਾਤਾਵਰਨ ਦਿਵਸ ਮਨਾਇਆ

ਕਪੂਰਥਲਾ, ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਾਤਾਸ੍ਰੀਵਰਣ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ ਮੈਂਬਰਾਂ ਵੱਲੋਂ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਦੇ ਵਿਹੜੇ ਵਿੱਚ ਛਾਂਦਾਰ ਤੇ ਫਲਦਾਰ ਪੌਦੇ ਲਗਾਏ ।ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਰੁੱਖਾਂ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ । ਰੁੱਖ ਹੀ ਮਨੁੱਖੀ ਜੀਵਨ ਦਾ ਆਧਾਰ ਹਨ ਤੇ ਇਹ ਸਾਨੂੰ ਬਿਮਾਰੀਆਂ ਤੋਂ ਵੀ ਬਚਾਉਂਦੇ ਹਨ । ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜੀਨੀਅਰ ਨਿਮਰਤਾ ਕੌਰ ਪ੍ਰਸਾਸ਼ਕ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਸ ਪਾਸ ਅਤੇ ਖਾਲੀ ਸਥਾਨਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਤਾਜ਼ਾ ਅਤੇ ਸ਼ੁੱਧ ਵਾਤਾਵਰਨ ਮਿਲ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਂਝਾ ਅਧਿਆਪਕ ਫਰੰਟ ਨੇ ਚੋਣਾਂ ਨਾਲ ਸੰਬੰਧਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ
Next articleਗੁਰੂ ਰਵਿਦਾਸ ਮਹਾਰਾਜ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੰਗਤਾਂ ਨੂੰ ਯਾਤਰਾ ਕਰਵਾਈ ਗਈ