ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)– ਭਗਤ ਪੂਰਨ ਸਿੰਘ ਜੀ ਨੇ ਸੰਨ 1927 ਵਿੱਚ ਵਾਤਾਵਰਣ ਦੀ ਸੰਭਾਲ ਅਤੇ ਜਾਗਰੂਕਤਾ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਕੁਦਰਤ ਨਾਲ ਪਿਆਰ ਕਰਨ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਸੰਬੰਧ ਵਿੱਚ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਵੱਲੋਂ ਭਗਤ ਪੂਰਨ ਸਿੰਘ ਜੀ ਦੇ ਵਾਤਾਵਰਣ ਜਾਗਰੂਕ ਸ਼ਤਾਬਦੀ ਸੰਬੰਧੀ 100 ਸਾਲ ਪੂਰੇ ਹੋਣ ਤੇ ਸ਼ਤਾਬਦੀ ਮਨਾਈ ਜਾ ਰਹੀ ਹੈ। ਜਿਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਸੰਸਥਾ ਵਿੱਚ ਕੀਤੇ ਜਾ ਰਹੇ ਹਨ। ਮਿਤੀ 6 ਮਈ ਨੂੰ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿੱਚ ਇੱਕ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਵਾਤਾਵਰਣ ਸੰਬੰਧੀ ਲਘੂ ਨਾਟਕ ਕੀਤੇ ਗਏ ਹਨ। ਨਾਟਕ ਦੇਖਣ ਲਈ ਭਗਤ ਪੂਰਨ ਸਿੰਘ ਗਰੁੱਪ ਆਫ਼ ਸਕੂਲਜ਼ ਮਾਨਾਂਵਾਲਾ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸਮੂਲੀਅਤ ਕੀਤੀ। ਇਸ ਮੌਕੇ ਡਾ: ਇੰਦਰਜੀਤ ਕੌਰ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਵੱਲੋਂ ਸ਼੍ਰੀ ਰਜੇਸ਼ ਸ਼ਰਮਾ (ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ) ਨੂੰ ਸਨਮਾਨਿਤ ਕੀਤਾ ਗਿਆ ਅਤੇ ਸ਼੍ਰੀ ਰਜੇਸ਼ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਰੁੱਖ ਲਗਾਉਣ ਦੀ ਗੱਲ ਕੀਤੀ ਅਤੇ ਪਿੰਗਲਵਾੜਾ ਸੰਸਥਾਂ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕਰਦੇ ਹੀ ਕਿਹਾ ਕਿ ਮੈਂ ਹਮੇਸ਼ਾਂ ਪਿੰਗਲਵਾੜਾ ਦੇ ਨਾਲ ਖੜਾ ਹਾਂ। ਸ੍ਰ: ਦਲਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਵੀ ਬੀਬੀ ਜੀ ਵੱਲੋਂ ਸਨਮਾਨਿਤ ਕੀਤਾ ਗਿਆ। ਭਗਤ ਪੂਰਨ ਸਿੰਘ ਸਕੂਲ ਫ਼ਾਰ ਦਿ ਡੈੱਫ ਬੱਚਿਆਂ ਅਤੇ ਪਿੰਗਲਵਾੜਾ ਦੇ ਮੁੱਖ ਦਫ਼ਤਰ ਦੇ ਸੇਵਾਦਾਰਾਂ ਵੱਲੋਂ ਅਤੇ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਵੱਲੋਂ ਸਹਿਯੋਗ ਕੇ.ਵੀ. ਆਈ ਵੈਲਫੇਅਰ ਸੋਸਾਇਟੀ ਵੱਲੋਂ ਵੱਖ-ਵੱਖ ਨਾਟਕ ਵਾਤਾਵਰਣ ਦੇ ਸੰਬੰਧੀ ਨਾਟਕ ਪੇਸ਼ ਕੀਤੇ ਗਏ। ਇਹਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਪਿੰਗਲਵਾੜਾ ਸੰਸਥਾ ਵੱਲੋਂ ਡੈੱਫ ਬੱਚਿਆਂ ਲਈ 5000 ਰੁਪਏ ਅਤੇ ਡਾ: ਇੰਦਰਜੀਤ ਕੌਰ (ਰੇਨੂੰ) ਵੱਲੋਂ ਪਿੰਗਲਵਾੜੇ ਦੇ ਸੇਵਾਦਾਰਾਂ ਨੂੰ 3100 ਰੁਪਏ ਦੀ ਰਾਸ਼ੀ ਅਤੇ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਦੇ ਬੱਚਿਆਂ ਨੂੰ ਪਿੰਗਲਵਾੜਾ ਸੰਸਥਾ ਵੱਲੋਂ 21000 ਰੁਪਏ ਅਤੇ ਡਾ: ਸਤਿੰਦਰ ਨਿੱਜਰ ਜੀ ਵੱਲੋਂ 5000 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੇ ਗਏ। ਇਸ ਮੌਕੇ ਭਗਤ ਪੂਰਨ ਸਿੰਘ ਗਰੁਪ ਆਫ਼ ਸਕੂਲਜ਼ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਪਿੰਗਲਵਾੜਾ ਸੰਸਥਾ ਨੂੰ ਪਿਆਰ ਕਰਨ ਵਾਲੇ ਸਾਰੇ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



