ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਐਂਟੀ ਕੁਰੱਪਸ਼ਨ ਸੋਸਾਇਟੀ (ਰਜਿ.) ਨੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਰਾਮਸ਼ਰਨਮ ਐਨਕਲੇਵ ਫਤਿਹਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ 50 ਬੂਟੇ ਲਗਾਏ ਗਏ। ਮੀਨੂੰ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੁਸਾਇਟੀ ਦੇ ਚੇਅਰਮੈਨ ਸੰਦੀਪ ਸ਼ਰਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ ਅਤੇ ਜੰਗਲਾਂ ਦੀ ਅੰਨ੍ਹੇਵਾਹ ਕਟਾਈ ਹੋ ਰਹੀ ਹੈ ਅਤੇ ਇਸ ਦਾ ਕੁਦਰਤ ’ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਇਸ ਕਾਰਜ ਲਈ ਸੁਸਾਇਟੀ ਪ੍ਰਸ਼ਾਂਤ ਸੇਠੀ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ, ਕਿ ਉਨ੍ਹਾਂ ਨੇ ਰਾਮਸ਼ਰਨਮ ਐਨਕਲੇਵ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਤਾਂ ਜੋ ਲੋਕਾਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਹਰ ਵਿਅਕਤੀ ਨੂੰ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਇੱਕ ਰੁੱਖ ਲਗਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਸਾਡੇ ਆਉਣ ਵਾਲੇ ਬੱਚਿਆਂ ਨੂੰ ਵੀ ਵਾਤਾਵਰਨ ਦੀ ਮਹੱਤਤਾ ਦਾ ਪਤਾ ਲੱਗੇ ਕਿ ਇਹ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹੈ।
ਇਸ ਮੌਕੇ ਚੇਅਰਮੈਨ ਸੰਦੀਪ ਸ਼ਰਮਾ ਨੇ ਮੈਡਮ ਮੀਨੂੰ ਸੇਠੀ, ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਅਤੇ ਰਾਮਸ਼ਰਨਮ ਐਨਕਲੇਵ ਦੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮੇਂ-ਸਮੇਂ ‘ਤੇ ਸਥਾਨ ਬਦਲਦਾ ਰਹੇਗਾ ਤਾਂ ਜੋ ਭਵਿੱਖ ‘ਚ ਬੂਟੇ ਲਗਾਏ ਜਾ ਸਕਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly