ਘਨੌਲੀ (ਸਮਾਜ ਵੀਕਲੀ): ਇੱਥੇ ਅੱਜ ਅੰਬੂਜਾ ਸੀਮਿੰਟ ਫੈਕਟਰੀ ਨੇੜੇ ਦਬੁਰਜੀ ਮੋੜ ’ਤੇ ਘਨੌਲੀ ਖੇਤਰ ਦੇ ਵਾਤਾਵਰਨ ਪ੍ਰੇਮੀਆਂ ਵੱਲੋਂ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਰੋਸ ਧਰਨਾ ਦਿੱਤੇ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਪ੍ਰੇਮੀਆਂ ਰਾਜਿੰਦਰ ਸਿੰਘ ਘਨੌਲਾ, ਕੁਲਦੀਪ ਸਿੰਘ ਸਾਬਕਾ ਜੇਈ, ਤਜਿੰਦਰ ਸਿੰਘ ਲੋਹਗੜ੍ਹ ਫਿੱਡੇ, ਕਿਸਾਨ ਆਗੂ ਪਰਵਿੰਦਰ ਸਿੰਘ ਅਲੀਪੁਰ, ਪਰਮਜੀਤ ਸਿੰਘ ਪੰਮੂ, ਹਰਮਨ ਸਿੰਘ ਸੇਠੀ, ਦਲਜੀਤ ਸਿੰਘ ਘਨੌਲਾ, ਸਰਪੰਚ ਮੁਕੇਸ਼ ਸਿੰਘ ਚੱਕ ਢੇਰਾ ਤੇ ਅਮਰਜੀਤ ਕੌਰ ਸਰਪੰਚ ਨੂੰਹੋਂ ਆਦਿ ਨੇ ਕਿਹਾ ਕਿ ਅੰਬੂਜਾ ਸੀਮਿੰਟ ਫੈਕਟਰੀ ਵੱਲੋਂ ਬਿਨਾ ਮਨਜ਼ੂਰੀ ਤੋਂ ਸੁਆਹ ਸੁਕਾਉਣ ਲਈ ਪ੍ਰਾਜੈਕਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਪੈਦਾ ਕੀਤੇ ਜਾ ਰਹੇ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਵੇਗਾ।
ਬੁਲਾਰਿਆਂ ਨੇ ਕਿਹਾ ਕਿ ਉਹ ਫੈਕਟਰੀ ਦੇ ਪ੍ਰਦੂਸ਼ਣ ਸਬੰਧੀ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਨੂੰ ਧਰਨੇ ਦੇਣ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧੀ ਕਾਰਵਾਈ ਅਮਲ ਵਿਚ ਨਾ ਲਿਆਂਦੀ ਗਈ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਸਾਰਾ ਕੁੱਝ ਨਿਯਮਾਂ ਅਨੁਸਾਰ ਕੀਤਾ ਜਾ ਰਿਹੈ: ਰਾਜੀਵ ਜੈਨ
ਉੱਧਰ, ਇਸ ਸਬੰਧੀ ਗੱਲ ਕਰਨ ’ਤੇ ਅੰਬੂਜਾ ਸੀਮਿੰਟ ਫੈਕਟਰੀ ਦਬੁਰਜੀ ਦੇ ਜਨਰਲ ਮੈਨੇਜਰ ਰਾਜੀਵ ਜੈਨ ਨੇ ਕਿਹਾ ਕਿ ਫੈਕਟਰੀ ਵੱਲੋਂ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ ਅਤੇ ਹਰ ਕੰਮ ਨਿਯਮਾਂ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਹਰ ਨਿਯਮ ਦੀ ਪਾਲਣਾ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly