ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਿੱਖਿਆ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

ਇਸੇ ਮਹੀਨੇ ਹੀ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ – ਰਛਪਾਲ ਵੜੈਚ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਜਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਡੀ.ਈ.ਓਜ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਦੀ ਲੜੀ ਤਹਿਤ ਜਿਲ੍ਹਾ ਕਪੂਰਥਲਾ ਵਿੱਚ ਈ. ਟੀ.ਟੀ.ਅਧਿਆਪਕ ਯੂਨੀਅਨ ਕਪੂਰਥਲਾ ਦੇ ਆਗੂਆਂ ਵੱਲੋਂ ਮੰਗਾਂ ਸਬੰਧੀ ਅਗਲੇ ਸੰਘਰਸ਼ ਦੀ ਤਿਆਰੀ ਲਈ ਵਿਚਾਰ ਵਟਾਂਦਰੇ ਉਪਰੰਤ
ਮੰਗਾਂ ਸਬੰਧੀ ਮੰਗ ਪੱਤਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਗਵਿੰਦਰ ਸਿੰਘ ਰਾਹੀਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੂੰ ਭੇਜਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ,ਜਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਅਤੇ ਜਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਥਿੰਦ ਨੇ ਕਿਹਾ ਕਿ ਛੇਵੇਂ ਪੇ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਅਨਾਮਲੀ ਪੈਦਾ ਹੋ ਗਈ ਹੈ। ਜੂਨੀਅਰ ਅਧਿਆਪਕਾਂ ਦੀ ਤਨਖਾਹ ਸੀਨੀਅਰ ਅਧਿਆਪਕਾਂ ਤੋੰ ਵੱਧ ਫਿਕਸ ਹੋਈ ਹੈ। ਇਹ ਅਨਾਮਲੀ ਦੂਰ ਕਰਨ ਦੀ ਮੰਗ ਪੂਰੀ ਕਰਨ, ਈ.ਟੀ.ਟੀ.ਤੋਂ ਮਾਸਟਰ ਕਾਡਰ ਪ੍ਰਮੋਸ਼ਨ ਪਿਛਲੇ ਪੰਜ ਸਾਲਾਂ ਤੋਂ ਬੰਦ ਹੈ , ਵਿਭਾਗ ਇਹ ਪ੍ਰਮੋਸ਼ਨਾਂ ਤੁਰੰਤ ਸ਼ੁਰੂ ਕਰੇ, ਤਨਖਾਹਾਂ ਸਬੰਧੀ ਬਜਟ ਹਰ ਮਹੀਨੇ ਖਤਮ ਹੋ ਜਾਂਦਾ ਹੈ,ਸਾਲ ਦਾ ਬਜਟ ਇੱਕੋ ਵਾਰ ਜਾਰੀ ਹੋਵੇ, ਬੰਦ ਕੀਤੇ ਭੱਤੇ ਬਹਾਲ ਕਰਨ,ਏ.ਸੀ.ਪੀ.ਸਕੀਮ ਸ਼ੁਰੂ ਕੀਤੀ ਜਾਵੇ। ਇਹਨਾਂ ਮੰਗਾਂ ਦੇ ਹੱਲ ਸਬੰਧੀ ਸਿੱਖਿਆ ਮੰਤਰੀ ਤੋੰ ਲੈ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਾਂ।

ਪਰ ਹਰ ਮੀਟਿੰਗ ਵਿੱਚ ਮੰਗਾਂ ਦੇ ਹੱਲ ਦਾ ਭਰੋਸਾ ਮਿਲਣ ਦੇ ਬਾਵਜੂਦ ਅਜੇ ਤੱਕ ਮਸਲੇ ਹੱਲ ਨਹੀਂ ਹੋਏ। ਜਿਸ ਕਾਰਨ ਮਜਬੂਰਨ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਯੂਨੀਅਨ ਦੁਆਰਾ ਦਿੱਤੇ ਮੰਗ ਪੱਤਰ ਨੂੰ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੰਦਾ ਧਵਨ ਵੱਲੋਂ ਲਿਆ ਗਿਆ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੰਦਾ ਧਵਨ ਵੱਲੋਂ ਯੂਨੀਅਨ ਨੂੰ ਵਿਸ਼ਵਾਸ਼ ਦਿਵਾਇਆ ਗਿਆ , ਕਿ ਉਕਤ ਮੰਗਾਂ ਨੂੰ ਸਿੱਖਿਆ ਮੰਤਰੀ ਕੋਲ ਪਹੁੰਚਾ ਦਿੱਤੀਆਂ ਜਾਣਗੀਆਂ। ਇਸ ਦੌਰਾਨ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਇਸੇ ਮਹੀਨੇ ਹੀ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਜਿਸ ਦੀ ਤਰੀਕ ਅਗਲੇ ਹਫਤੇ ਐਲਾਨੀ ਜਾਵੇਗੀ। ਇਸ ਮੌਕੇ ਤੇ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਥਿੰਦ ਜ਼ਿਲ੍ਹਾ ਜਨਰਲ ਸਕੱਤਰ, ਲਕਸ਼ਦੀਪ ਸ਼ਰਮਾ, ਲਖਵਿੰਦਰ ਸਿੰਘ ਟਿੱਬਾ,ਦਲ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਪਰਮਿੰਦਰ ਸਿੰਘ ਟੋਡਰਵਾਲ,ਦੀਪਕ ਚਾਵਲਾ, ਅਮਨਦੀਪ ਸਿੰਘ ਖਿੰਡਾ , ਪਰਮਿੰਦਰ ਸਿੰਘ ਸੁਖੀਆ ਨੰਗਲ, ਇੰਦਰਜੀਤ ਸਿੰਘ ਗੋਪੀਪੁਰ, ਦਵਿੰਦਰ ਸਿੰਘ, ਯੋਗੇਸ਼ ਸੌ਼ਰੀ, ਨਿਰਮਲ ਸਿੰਘ, ਸੁਖਦੇਵ ਸਿੰਘ,ਸਿ਼ੰਦਰ ਸਿੰਘ, ਗੁਰਪ੍ਰੀਤ ਸਿੰਘ,ਰੇਸ਼ਮ ਸਿੰਘ ਬੂੜੇਵਾਲ, ਸੁਖਵਿੰਦਰ ਸਿੰਘ ਕਾਲੇਵਾਲ, ਅਵਤਾਰ ਸਿੰਘ ਕੈਸ਼ੀਅਰ, ਪੰਕਜ ਮਰਵਾਹਾ, ਹਰਵਿੰਦਰ ਸਿੰਘ ਬਿਧੀਪੁਰ ਆਦਿ ਹਾਜ਼ਰ ਸਨ।

 

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਕਵਿਤਾ ਮੁਕਾਬਲੇ ‘ਚ ਦੂਜੇ ਸਥਾਨ ‘ਤੇ ਰਹੀ
Next articleਸ਼ੁਭ ਸਵੇਰ ਦੋਸਤੋ,