ਈ ਟੀ ਟੀ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ

ਸੰਘਣੀ ਧੁੰਦ ਕਾਰਣ ਹੋ ਰਹੇ ਹਨ ਭਿਆਨਕ ਹਾਦਸੇ- ਰਛਪਾਲ ਵੜੈਚ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਈ ਟੀ ਟੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਸਰਦੀ ਦੇ ਸਮੇਂ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਦੀ ਆਮਦ ਹੋਣ ਦੇ ਚੱਲਦੇ ਸਵੇਰ ਸਮੇਂ ਪੈ ਰਹੀ ਸੰਘਣੀ ਧੁੰਦ ਕਾਰਨ ਕਈ ਸੜਕੀ ਹਾਦਸੇ ਹੋ ਰਹੇ ਹਨ । ਜਿਸ ਨਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ । ਪਿਛਲੇ ਦਿਨੀ ਜ਼ਿਲ੍ਹਾ ਤਰਨਤਾਰਨ ਵਿੱਚ ਇੱਕ ਨਿੱਜੀ ਸਕੂਲ ਦੀ ਵੈਨ ਸੰਘਣੀ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋਈ। ਜਿਸ ਕਾਰਨ ਕੁੱਝ ਛੋਟੇ ਬੱਚਿਆਂ ਸਮੇਤ ਡਰਾਈਵਰ ਦੀ ਮੌਤ ਹੋ ਗਈ ਸੀ‌।

ਰਛਪਾਲ ਸਿੰਘ ਵੜੈਚ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦਾ ਸਵੇਰ ਦਾ ਸਮਾਂ ਤਬਦੀਲ ਕੀਤਾ ਜਾਵੇ ਤਾਂ ਕਿ ਵਿਦਿਆਰਥੀ ਅਤੇ ਅਧਿਆਪਕ ਅਣਸੁਖਾਵੇਂ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਸਕਣ ਤੇ ਸਮੇਂ ਸਿਰ ਆਪਣੇ ਸਕੂਲ ਪਹੁੰਚ ਸਕਣ‌। ਇਸ ਮੌਕੇ ਤੇ ਇੰਦਰਜੀਤ ਸਿੰਘ ਬਿਧੀਪੁਰ ,ਗੁਰਮੇਜ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਸ਼ਿਕਾਰਪੁਰ, ਅਵਤਾਰ ਸਿੰਘ ਹੈਬਤਪੁਰ, ਲਖਵਿੰਦਰ ਸਿੰਘ ਟਿੱਬਾ, ਅਮਨਦੀਪ ਸਿੰਘ ਖਿੰਡਾ,ਯੋਗੇਸ਼ ਸੌ਼ਰੀ, ਸਿ਼ਦਰ ਸਿੰਘ, ਵਰਿੰਦਰ ਸਿੰਘ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਕਾਲੇਵਾਲ, ਪਰਮਿੰਦਰ ਸਿੰਘ ਸੈਦਪੁਰ ਵਰਿੰਦਰ ਸਿੰਘ,ਦੀਪਕ ਚਾਵਲਾ,ਰਣਜੀਤ ਸਿੰਘ, ਪਰਮਿੰਦਰ ਸਿੰਘ ਸੁਖੀਆ ਨੰਗਲ, ਤਰਸੇਮ ਸਿੰਘ ਸੈਫਲਾਬਾਦ, ਰਣਜੀਤ ਸਿੰਘ ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫੈਪ ਵੱਲੋਂ ਸਰਬੋਤਮ ਅਧਿਆਪਕ ਅਵਾਰਡ ਨਾਲ ਐਚ.ਪੀ.ਮਾਡਲ ਸਕੂਲ ਦਾ ਅਧਿਆਪਕ ਹਨੀ ਸਨਮਾਨਿਤ
Next articleਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲੋਕਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੀ ਹੈ, ਗੁਜਰਾਤ ਚੋਣਾਂ ਦੀ ਜਿੱਤ -ਰਣਜੀਤ ਖੋਜੇਵਾਲ