ਹਲਕਾ ਫਗਵਾੜਾ ਦੇ ਮੁਲਾਜ਼ਮਾਂ ਨੂੰ ਚੋਣ ਭੱਤਾ ਨਾ ਦੇਣ ਤੇ ਈ ਟੀ ਟੀ ਯੂਨੀਅਨ ਵੱਲੋਂ ਸਖ਼ਤ ਨਿਖੇਧੀ

ਕੈਪਸ਼ਨ-ਹਲਕਾ ਫਗਵਾੜਾ ਦੇ ਮੁਲਾਜ਼ਮਾਂ ਨੂੰ ਚੋਣ ਭੱਤਾ ਨਾ ਦੇਣ ਤੇ ਈ ਟੀ ਟੀ ਯੂਨੀਅਨ ਦੇ ਅਧਿਆਪਕ ਰੋਸ ਜ਼ਾਹਰ ਕਰਦੇ ਹੋਏ

ਕਪੂਰਥਲਾ  (ਸਮਾਜ ਵੀਕਲੀ)  (ਕੌੜਾ)-ਈ ਟੀ ਟੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਤੇ ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ,ਸਟੇਟ ਕਮ ਮੈਂਬਰ ਦਲਜੀਤ ਸਿੰਘ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਿਧੀਪੁਰ ਦੀ ਦੇਖ ਰੇਖ ਹੇਠ ਆਯੋਜਿਤ ਕੀਤੀ ਗਈ । ਮੀਟਿੰਗ ਦੌਰਾਨ ਹਾਲ ਹੀ ਚ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਫਗਵਾੜਾ ਦੇ ਮੁਲਾਜ਼ਮਾਂ ਨੂੰ ਚੋਣ ਭੱਤਾ ਨਾ ਦੇਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਰਸ਼ਪਾਲ ਸਿੰਘ ਵੜੈਚ ਕਾਰਜਕਾਰੀ ਸੂਬਾ ਪ੍ਰਧਾਨ ਨੇ ਕਿਹਾ ਕਿ ਅਧਿਆਪਕਾਂ ਪਾਸੋਂ ਮੁਫ਼ਤ ਚ ਚੋਣ ਡਿਊਟੀ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਿਥੇ ਹਲਕਾ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਆਦਿ ਵਿੱਚ ਚੋਣ ਅਮਲੇ ਨੂੰ ਚੋਣਾਂ ਦਾ ਮਿਹਨਤਾਨਾ ਨਗਦ ਦੇ ਦਿੱਤਾ ਗਿਆ ਹੈ । ਉੱਥੇ ਹੀ ਹਲਕਾ ਫਗਵਾੜਾ ਦੇ ਚੋਣ ਅਮਲੇ ਆਨਲਾਈਨ ਖਾਤੇ ਲੈਣ ਦੇ ਬਾਵਜੂਦ ਅਜੇ ਤਕ ਉਨ੍ਹਾਂ ਦੇ ਖਾਤਿਆਂ ਵਿੱਚ ਚੋਣ ਭੱਤੇ ਦੀ ਅਦਾਇਗੀ ਨਾ ਹੋਣ ਕਾਰਨ ਅਧਿਆਪਕਾਂ ਚ ਰੋਸ ਹੈ। ਉਹਨਾਂ ਕਿਹਾ ਕਿ ਐਂਸ ਡੀ ਐੱਮ ਫਗਵਾੜਾ ਵੱਲੋਂ ਉਹਨਾਂ ਅਧਿਆਪਕਾਂ ਨੂੰ ਪੁਲਿਸ ਥਾਣੇ ਵੱਲੋਂ ਤਾਂ ਫੋਨ ਉਸ ਸਮੇਂ ਹੀ ਕਰਵਾ ਦਿੱਤੇ ਗਏ ਸਨ ਜੋ ਕਿਸੇ ਕਾਰਣ ਜਾਂ ਬੀ ਐੱਲ ਓ ਦੀ ਡਿਊਟੀ ਹੋਣ ਕਾਰਣ ਚੋਣ ਰਿਹਸਲ ਤੇ ਨਹੀਂ ਪਹੁੰਚ ਸਕੇ ਸਨ।ਪਰ ਹੁਣ ਡਿਊਟੀ ਕਰਨ ਦੇ ਬਾਵਜੂਦ ਚੋਣ ਭੱਤਾ ਦੇਣ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ।

ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਇਕ ਪਾਸੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲੀ ਅਤੇ ਦੂਜਾ ਸਕੂਲਾਂ ਵਿੱਚ ਖਾਣਾ ਬਣਾਉਣ ਲਈ ਕੋਈ ਪੈਸਾ ਨਹੀਂ ਦਿੱਤਾ ਗਿਆ। ਮਿਡ ਡੇਅ ਮੀਲ ਵਰਕਰਾਂ ਦਾ ਮਿਹਨਤਾਨਾ ਬੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਮੁਲਾਜ਼ਮਾਂ ਨੂੰ ਚੋਣ ਭੱਤਾ ਨਾ ਦਿੱਤਾ ਗਿਆ ਤਾਂ ਇਸ ਸਬੰਧੀ ਈ ਟੀ ਟੀ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ ।ਇਸ ਮੌਕੇ ਤੇ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਅਵਤਾਰ ਸਿੰਘ, ਦਲਜੀਤ ਸਿੰਘ ਸੈਣੀ, ਦਵਿੰਦਰ ਸਿੰਘ, ਰੇਸ਼ਮ ਸਿੰਘ, ਯੋਗੇਸ਼ ਸ਼ੌਰੀ, ਹਰਵਿੰਦਰ ਸਿੰਘ ,ਮਨਜੀਤ ਸਿੰਘ, ਲਖਵਿੰਦਰ ਸਿੰਘ ਟਿੱਬਾ, ਗੁਰਪ੍ਰੀਤ ਸਿੰਘ ਟਿੱਬਾ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਬੂਲਪੁਰ, ਅਮਨਦੀਪ ਸਿੰਘ ਖਿੰਡਾ ਦੀਪਕ ,ਤੇਜਿੰਦਰਪਾਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUkraine crisis: PM Modi chairs meeting of Cabinet Committee on Security
Next articleपक्के पहचान पत्र होने के बावजूद एक्ट अप्रेंटिस को परेशान किया जा रहा है।