HOME ਯੂਰਪੀਅਨ ਸਿੱਖ ਕੌਂਸਲ ਜਰਮਨੀ ਵੱਲੋਂ ਲੋਕ ਭਲਾਈ ਹਿੱਤ ਪਾਣੀ ਦੇ ਬੋਰ ਦਾ...

ਯੂਰਪੀਅਨ ਸਿੱਖ ਕੌਂਸਲ ਜਰਮਨੀ ਵੱਲੋਂ ਲੋਕ ਭਲਾਈ ਹਿੱਤ ਪਾਣੀ ਦੇ ਬੋਰ ਦਾ ਕੰਮ ਕਰਵਾਇਆ ਸ਼ੁਰੂ

31

ਜਲੰਧਰ/ਮਹਿਤਪੁਰ   (ਸਮਾਜ ਵੀਕਲੀ)    (ਹਰਜਿੰਦਰ ਸਿੰਘ ਚੰਦੀ)- ਲੋਕ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ‘ਯੂਰਪੀਅਨ ਸਿੱਖ ਕੌਂਸਲ ਬਾਬਾ ਬੰਦਾ ਸਿੰਘ ਬਹਾਦਰ ਐਨ.ਜੀ.ਓ.’ (NGO) ਜਰਮਨੀ ਵੱਲੋਂ ਮਾਨਵਤਾ ਦੀ ਸੇਵਾ ਕਰਦਿਆਂ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸੰਸਥਾ ਵੱਲੋਂ ਲੋੜਵੰਦ ਇਲਾਕੇ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਨਵੇਂ ਪਾਣੀ ਦੇ ਬੋਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰਾਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਸੰਸਥਾ ਦੇ ਸੰਸਥਾਪਕ ਜਸਵੀਰ ਸਿੰਘ (ਜਰਮਨੀ) ਦੀ ਯੋਗ ਅਗਵਾਈ ਅਤੇ ਪ੍ਰੇਰਣਾ ਸਦਕਾ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ।ਪਾਣੀ ਦੇ ਬੋਰ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਮੌਜੂਦ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਸੰਗੋਵਾਲ ਨੇ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਮੁੱਖ ਸਹਿਯੋਗੀ ਗੁਰਨਾਮ ਸਿੰਘ ਫੌਜੀ, ਹਰਮੀਤ ਸਿੰਘ, ਪਿੰਦਰ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਤੇ ਸਾਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleजाति का खात्मा : क्यों और कैसे
Next articleਭਾਰਤੀ ਮੂਲ ਦੇ ਕਾਮੇਡੀਅਨ ਨਿਸ਼ ਕੁਮਾਰ ਦਾ ਬਿਆਨ ਚਰਚਾ ‘ਚ