ਵਿਲਨੀਅਸ (ਸਮਾਜ ਵੀਕਲੀ): ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਯੂਰੋਪੀ ਯੂਨੀਅਨ ਤੋਂ ਮੰਗ ਕੀਤੀ ਕਿ ਰੂਸ ਖ਼ਿਲਾਫ਼ ਸਖ਼ਤ ਵਿੱਤੀ ਪਾਬੰਦੀਆਂ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਰੂਸੀ ਸਿਆਸਤਦਾਨਾਂ ਤੇ ਫੌਜੀ ਲੀਡਰਸ਼ਿਪ ਨੂੰ ਲੱਗਦਾ ਹੈ ਕਿ ਉਹ ਯੂਕਰੇਨ ਖ਼ਿਲਾਫ਼ ਆਪਣੀ ਕਾਰਵਾਈ ਜਾਰੀ ਰੱਖ ਸਕਦੇ ਹਨ ਕਿਉਂਕਿ ਉਸ ਨੂੰ ਕੁਝ ਯੂਰੋਪੀ ਮੁਲਕਾਂ ਤੋਂ ਹਮਾਇਤ ਮਿਲ ਰਹੀ ਹੈ। ਜ਼ੇਲੈਂਸਕੀ ਨੇ ਲਿਥੂਆਨੀਆ ਦੇ ਸੰਸਦ ਮੈਂਬਰਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਕਿਹਾ ਕਿ ਕੁਝ ਯੂਰੋਪੀ ਮੁਲਕਾਂ ਵੱਲੋਂ ਰੂਸ ਨਾਲ ਅਜੇ ਵੀ ਸਹਿਯੋਗ, ਕਾਰੋਬਾਰ, ਵਪਾਰ ਜਾਰੀ ਰੱਖਿਆ ਜਾ ਰਿਹਾ ਹੈ। ਇਸੇ ਦੌਰਾਨ ਯੂਕਰੇਨ ਦੀ ਪੁਲੀਸ ਨੇ ਕਿਹਾ ਕਿ ਕੀਵ ’ਚ ਮਾਈਨ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਮਗਰੋਂ ਉਨ੍ਹਾਂ ਰੂਸ ਖ਼ਿਲਾਫ਼ ਜੰਗੀ ਅਪਰਾਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly