ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਸਮਾਗਮ 

ਬਠਿੰਡਾ, (ਰਮੇਸ਼ਵਰ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਮਹਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਹਫਤੇ ਨਾਲ ਸੰਬੰਧਿਤ ਕਵਿਤਾ, ਗੀਤ, ਸ਼ਬਦ, ਵਾਰ ਗਾਇਨ ਮੁਕਾਬਲਿਆਂ ਤੋਂ ਇਲਾਵਾ ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਭਾਸ਼ਨ ਅਤੇ ਵਿਦਿਅਕ ਮੁਕਾਬਲਿਆਂ ਕਰਵਾਏ ਗਏ।
ਇਸ ਮੌਕੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪੂਰੀ ਸ਼ਰਧਾ ਨਾਲ ਕਰਵਾਏ ਗਏ ਇਨ੍ਹਾਂ ਸਮਾਗਮਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਹੀਦੀ ਹਫਤੇ ਨਾਲ ਸੰਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਤੋਂ ਇਲਾਵਾ ਚਾਰ ਸਾਹਿਬਜ਼ਾਦੇ ਫਿਲਮ ਵੀ ਵਿਖਾਈ ਗਈ। ਕਈ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਗਰਮ ਦੁੱਧ ਦੇ ਲੰਗਰ ਵੀ ਲਗਾਏ ਗਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਸ਼ਹੀਦ ਬੀਬੀ ਸ਼ਰਨ ਕੌਰ’
Next articleਇਹ ਕਿਹੋ ਜਿਹਾ ਨਿੱਜੀ ਮਸਲਾ?