(ਸ਼ੁਕਰਵਾਰ ਡਰਾਈ ਡੇ ਤਹਿਤ ਵੱਖ ਵੱਖ ਸੰਸਥਾਵਾਂ ਅਤੇ ਨਰਸਰੀਆਂ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਜਾਣਕਾਰੀ ਦਿੱਤੀ ਗਈ )
ਮਾਨਸਾ, 18 ਅਗਸਤ ( ਚਾਨਣ ਦੀਪ ਸਿੰਘ ਔਲਖ ) ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਡਾਕਟਰ ਹਰਦੀਪ ਸ਼ਰਮਾਂ ਜੀ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਖਿਆਲਾ ਕਲਾਂ ਅਧੀਨ ਆਉਦੇਂ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਅਤੇ ਸ਼ੁਕਰਵਾਰ ਡਰਾਈ ਡੇ ਤਹਿਤ ਵੱਖ ਵੱਖ ਸੰਸਥਾਵਾਂ ਵਿੱਚ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਜੋਗਾ਼, ਰੱਲਾ, ਮਲਕਪੁਰ ਖਿਆਲਾ, ਢੈਪਈ, ਭੈਣੀ ਬਾਘਾ, ਨਰਿੰਦਰ ਪੁਰਾ, ਘਰਾਗਣਾ਼,ਬੱਪੀਆਣਾ, ਦਲੇਲ ਸਿੰਘ ਵਾਲਾ ਭੀਖੀ ਫਫੜੇ ਭਾਈ ਕੇ, ਜਵਾਹਰਕੇ ਅਤੇ ਚਕੇਰੀਆਂ ਵਿਖੇ ਲੋਕਾਂ ਨੂੰ ਅਤੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਵੱਖ ਵੱਖ ਸਾਵਧਾਨੀਆਂ ਰੱਖਣ ਲਈ ਜਗਦੀਸ ਸਿੰਘ ਸੁਖਪਾਲ ਸਿੰਘ ਸਰਬਜੀਤ ਸਿੰਘ ਗੁਰਦੀਪ ਸਿੰਘ ਖੁਸ਼ਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖ਼ਾਰ ਇੱਕ ਖਾਸ ਕਿਸਮ ਦੇ ਮੱਛਰਾਂ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਖੜੇ ਹੋਏ ਪਾਣੀ ਤੇ ਪੈਦਾ ਹੁੰਦਾ ਹੈ ਜੋ ਕਿ ਅਕਸਰ ਸਾਡੇ ਘਰਾਂ ਦੇ ਆਲੇ ਦੁਆਲੇ ਅਤੇ ਘਰਾਂ ਦੇ ਵਿੱਚ ਫ਼ਰਿੱਜ ਕੂਲਰ ਗਮਲੇ ਅਤੇ ਪਾਣੀ ਦੀਆਂ ਹੌਦੀਆਂ ਅਤੇ ਕੋਠਿਆਂ ਦੀਆਂ ਛੱਤਾਂ ਉੱਪਰ ਪਏ ਫਾਲਤੂ ਸਮਾਨ ਆਦਿ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਇਹ ਮੱਛਰ ਮਨੁੱਖ ਨੂੰ ਕੱਟਦਾ ਹੈ ਤਾਂ ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਤੇਜ ਬੁਖ਼ਾਰ ,ਤੇਜ ਸਿਰ ਦਰਦ,ਜੀਅ ਕੱਚਾ ਹੋਣਾ ਉਲਟੀਆਂ ਮੁੱਖ ਨਿਸ਼ਾਨੀਆਂ ਹਨ। ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਇਆ ਜਾਵੇ ਇਸ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਦੇ ਨਾਲ ਨਾਲ ਪਾਣੀ ਦੀ ਖੜੋਤ ਨੂੰ ਖਤਮ ਕੀਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਈਸ਼ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਪਿੰਡ ਵਿੱਚ ਖੜੇ ਹੋਏ ਪਾਣੀ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਕਾਲੇ ਤੇਲ ਜਾਂ ਮਿੱਟੀ ਦਾ ਤੇਲ ਪਾ ਦਿੱਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਇਸ਼ ਨਾ ਹੋਵੇ। ਇਸ ਤੋਂ ਇਲਾਵਾ ਨਰਸਰੀਆਂ ਦੀ ਵੀ ਚੈਕਿੰਗ ਕੀਤੀ ਗਈ ਨਰਸਰੀਆਂ ਵਿੱਚ ਪਏ ਗਮਲਿਆਂ ਵਿੱਚ ਪਾਣੀ ਦੀ ਖੜੋਤ ਨਾ ਹੋਣ ਬਾਰੇ ਦੱਸਿਆ ਤਾਂ ਕਿ ਇਹਨਾਂ ਥਾਵਾਂ ਤੇ ਮੱਛਰ ਪੈਦਾ ਨਾ ਹੋ ਸਕੇ ਇਹਨਾਂ ਬਿਮਾਰੀਆਂ ਤੋਂ ਬਚਣ ਲਈ ਵੀ ਵਿਸਥਾਰ ਵਿੱਚ ਦੱਸਿਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਭੋਲਾ ਸਿੰਘ, ਸੁਖਵੀਰ ਸਿੰਘ, ਪ੍ਰਦੀਪ ਸਿੰਘ, ਰਵਿੰਦਰ ਕੁਮਾਰ , ਮਨੋਜ ਕੁਮਾਰ, ਮਨਦੀਪ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਦੇ ਕਰਮਚਾਰੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly