HOME ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਪਿੰਡ ਮਜਾਰੀ ਵਿਖੇ ਡੇਂਗੂ ਦੇ...

ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਪਿੰਡ ਮਜਾਰੀ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ।

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ  ਪੀ ਐੱਚ ਸੀ ਸੜੋਆ ਜੀ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਟੀਮ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਮਜਾਰੀ ਵਿਖੇ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਡੇਂਗੂ ਦੇ ਲੱਛਣਾਂ ਸਬੰਧੀ ਦੱਸਿਆ ਇਸ ਵਿੱਚ ਤੇਜ਼ ਬੁਖਾਰ ਹੋਣਾ ਸਿਰ ਦਰਦ ਹੋਣਾ ਮਾਸਪੇਸ਼ਿਆਂ ਤੇ ਜੋੜਾਂ ਚ ਦਰਦ ਹੋਣਾ ਚਮੜੀ ਤੇ ਦਾਣੇ ਹੋਣਾ ਅੱਖਾਂ ਦੇ ਪਿਛੱਲੇ ਹਿੱਸੇ ਵਿਚ ਦਰਦ ਹੋਣਾ ਅਤੇ ਹਾਲਤ ਖਰਾਬ ਹੋਣ ਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਓ ਲਈ ਸਾਨੂੰ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰਾ ਢਕਿਆ ਰਹੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ ਸੌਣ ਵੇਲੇ ਮੱਛਰਦਾਨੀ ਜਾਂ ਮੱਛਰ ਭੁਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ ਟੁੱਟੇ ਭੱਜੇ ਬਰਤਣਾ ਡਰਾਮਾ ਅਤੇ ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖੋ ਹਰੇਕ ਸ਼ੁਕਰਵਾਰ ਆਪਣੇ ਘਰਾਂ ਵਿੱਚ ਪਾਣੀ ਦੇ ਭਰੇ ਭਾਂਡਿਆਂ ਨੂੰ ਇੱਕ ਵਾਰ ਚੰਗੀ ਤਰ੍ਹਾਂ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਇਸ ਮੌਕੇ ਤੇ ਮਲਟੀਪਰਪਜ਼ ਹੈਲਥ ਵਰਕਰ ਬਿੰਦਰ ਕੁਮਾਰ ਅਤੇ ਪੇਂਡੂ ਸਿਹਤ ਸਫਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSUNDAY SAMAJ WEEKLY = 10/05/2026
Next articleਤੇਜ਼ ਰਫ਼ਤਾਰ ਸਕਾਰਪੀਓ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ ਸਕੂਟਰੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ