HOME ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਵਿਖੇ...

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਵਿਖੇ ਕੀਤੀਆਂ ਗਈਆਂ ਗਤੀਵਿਧੀਆਂ- ਡਾ. ਹਰਿੰਦਰ ਕੁਮਾਰ ਸ਼ਰਮਾ

2
 ਮਾਨਸਾ   (ਸਮਾਜ ਵੀਕਲੀ)   ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ.ਹਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ. ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ.ਹਰਿੰਦਰ ਕੁਮਾਰ ਸ਼ਰਮਾਂ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਐਕਟੀਵਿਟੀਜ਼ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l ਇਸ ਮੌਕੇ ਡਾਕਟਰ ਹਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ‘ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈੱਕ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਗਈ।
ਉਹਨਾਂ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਫੈਲ ਸਕਦੀਆਂ ਹਨ। ਇਸ ਨੂੰ ਰੋਕਣ ਲਈ ਬਿਲਡਿੰਗ/ਘਰਾਂ ਦੀਆਂ ਛੱਤਾਂ ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ, ਕੂਲਰਾਂ ਦੇ ਪਾਣੀ,ਕਬਾੜ ਦੀਆਂ ਦੁਕਾਨਾਂ ਤੇ ਪਏ ਕਬਾੜ ਆਦਿ ਨੂੰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ l ਫਰਿੱਜ ਦੀ ਟ੍ਰੇ,ਮਨੀ ਪਲਾਂਟ ਵਾਲੀ ਬੋਤਲ ਦੇ ਪਾਣੀ ਨੂੰ ਹਫਤੇ ਇੱਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਦੁਬਾਰਾ ਪਾਣੀ ਭਰਨਾ ਚਾਹੀਦਾ ਹੈ l ਜੇਕਰ ਇਹਨਾਂ ਥਾਵਾਂ ਨੂੰ ਸਾਫ ਕਰਕੇ ਸੁਕਾਇਆ ਨਾ  ਜਾਵੇ ਤਾਂ ਮੱਛਰ ਪੈਦਾ ਹੁੰਦਾ ਹੈ,ਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ।ਡੇਂਗੂ ਦਾ ਬੁਖਾਰ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਨਾਲ ਹੀ ਉਹਨਾਂ ਨੇ ਦੱਸਿਆ ਕਿ ਮਾਨਸਾ ਸ਼ਹਿਰ ਵਿਖੇ ਮਾਨਸਾ ਕਲੱਬ ਮਾਨਸਾ,ਡਾ.ਅੰਬੇਡਕਰ ਨਗਰ, ਗੁਰੂਘਰ ਕੋਰਟ ਰੌੜ,ਅਰਬਨ ਪੀ.ਐਚ.ਸੀ. ਮਾਨਸਾ ਵਿਖੇ ਡੇਂਗੂ ਦੇ ਚਿਕਨਗੁਨੀਆਂ ਸਬੰਧੀ ਮੈਡੀਕਲ ਚੈੱਕ ਅਪ ਕੈਂਪ ਲਗਾਏ ਗਏ,ਜਿੱਥੇ ਡਾਕਟਰ,ਪੈਰਾ ਮੈਡੀਕਲ ਸਟਾਫ ਅਤੇ ਲੈਬ ਟੈਕਨੀਸ਼ਨ ਲਗਾਏ ਅਤੇ ਲੋਕਾ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ,ਇਹਨਾਂ ਕੈਂਪਾਂ ਦੀ ਸੁਪਰਵੀਜ਼ਨ ਸਿਵਲ ਸਰਜਨ ਮਾਨਸਾ ਨੇ ਖੁਦ ਆਪ ਜਾ ਕੇ ਕੀਤੀ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਉਲਟੀਆਂ,ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ,ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ  ਹਸਪਤਾਲਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ।ਆਸਾ ਵਰਕਰ ਘਰ ਤੋਂ ਘਰ ਜਾ ਕੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਕੈਂਪ ਵਿੱਚ ਲਿਆ ਕੇ ਡਾਕਟਰ ਦੇ ਦੱਸੇ ਅਨੁਸਾਰ ਟੈਸਟ ਕੀਤੇ ਜਾ ਰਹੇ ਹਨ।
ਇਸ ਮੌਕੇ  ਇਸ ਮੌਕੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ,ਤਿਰਲੋਕ ਸਿੰਘ, ਸਿਹਤ ਸੁਪਰਵਾਈਜ਼ਰ ਰਾਮ ਕੁਮਾਰ, ਸੰਜੀਵ ਕੁਮਾਰ ਸ਼ਰਮਾਂ, ਇਨਸੈਕਟ  ਕੁਲੈਕਟਰ ਕ੍ਰਿਸ਼ਨ ਕੁਮਾਰ,ਸਿਹਤ ਕਰਮਚਾਰੀ ਬਲਜੀਤ ਸਿੰਘ, ਗੁਰਿੰਦਰਜੀਤ ਸ਼ਰਮਾਂ,ਏ.ਐਨ.ਐਮ.,ਆਸ਼ਾ ਵਰਕਰਾਂ ਅਤੇ ਬਰੀਡਿੰਗ ਚੈੱਕਰ  ਮੌਜੂਦ ਸਨ।
ਚਾਨਣਦੀਪ ਸਿੰਘ ਔਲਖ, ਪਿੰਡ ਗੁਰਨੇ ਖ਼ੁਰਦ (ਮਾਨਸਾ), ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹੁਣ ਕੋਈ ਵੀ ਜਰੂਰਤਮੰਦ, ਕਿਸੇ ਪ੍ਰਾਈਵੇਟ ਸਕੂਲ ਵਿੱਚ, ਬੱਚਿਆਂ ਦੀ ਮੁਫਤ ਪੜ੍ਹਾਈ ਕਰਵਾ ਸਕਦਾ ਹੈ।
Next articleਜੰਮੂ-ਕਸ਼ਮੀਰ ਰਾਜ ਸਭਾ ਚੋਣਾਂ ਅੱਜ: ਕਾਂਗਰਸ ਨੇ ਨੈਸ਼ਨਲ ਕਾਨਫਰੰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ