ਹਰ ਸ਼ੁਕਰਵਾਰ -ਡੇਂਗੂ ਤੇ ਵਾਰ ਤਹਿਤ ਡੇਂਗੂ ਜਾਗਰੂਕਤਾ ਜਾਣਕਾਰੀ ਦਿੱਤੀ

ਮਾਨਸਾ, (ਸਮਾਜ ਵੀਕਲੀ) ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਰਵਿੰਦਰ ਸਿੰਗਲਾ ਜੀ ਦੀ ਰਹਿਨੁਮਾਈ ਹੇਠ ਮਾਨਸਾ ਸ਼ਹਿਰ ਦੇ ਵਾਰਡ ਨੰਬਰ 4,5,6 ਵਿੱਚ ਲਾਰਵੇ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਘਰਾਂ ਦੇ ਵਾਟਰ ਕੂਲਰ, ਟੈਂਕੀਆਂ, ਅਤੇ ਗਮਲਿਆਂ ਵਿਚ ਲਾਰਵਾ ਚੈੱਕ ਕੀਤਾ ਗਿਆ। ਹਰ ਸ਼ੁਕਰਵਾਰ -ਡੇਂਗੂ ਤੇ ਵਾਰ ਤਹਿਤ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਸਿਹਤ ਕਰਮਚਾਰੀ ਮਲਕੀਤ ਸਿੰਘ, ਕੁਲਦੀਪ ਸਿੰਘ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ । ਡੇਂਗੂ ਬੁਖਾਰ ਏਡੀਜ਼ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ ਤੇਜ਼ ਸਿਰ ਦਰਦ, ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਬ੍ਰੀਡਇੰਗ ਚੈਕਰ ਜਸਵੀਰ ਸਿੰਘ, ਸੰਦੀਪ ਸਿੰਘ,  ਲਖਵੀਰ ਸਿੰਘ, ਗਗਨਦੀਪ ਸਿੰਘ, ਸੰਦੀਪ ਕੁਮਾਰ, ਮਨਜੋਤ ਸਿੰਘ ਅਤੇ ਨਿਰਮਲ ਸਿੰਘ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਨੇ ਰਾਜਸਥਾਨ ਇਕਾਈ ਦਾ ਕੀਤਾ ਗਠਨ
Next articleਸੱਪ ਖ਼ਤਰਨਾਕ ਹੈ… ਸੱਚ ਹੈ