HOME ਹਰ ਸ਼ੁੱਕਰਵਾਰ ਨੂੰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀਆਂ...

ਹਰ ਸ਼ੁੱਕਰਵਾਰ ਨੂੰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀਆਂ ਗਤੀਵਿਧੀਆਂ

ਮਾਨਸਾ    (ਸਮਾਜ ਵੀਕਲੀ)   ਪੰਜਾਬ ਦੇ ਸਿਹਤ ਮੰਤਰੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਨਿਰਦੇਸ਼ਾਂ ਅਨੁਸਾਰ, 2 ਮਈ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ 10 ਵਜੇ ਤੱਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਅੱਜ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਨਿਗਰਾਨੀ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਦੀ ਰੋਕਥਾਮ ਲਈ ਘਰ-ਘਰ ਜਾ ਕੇ ਗਤੀਵਿਧੀਆਂ ਕੀਤੀਆਂ ਗਈਆਂ। ਮਾਨਸਾ ਦੇ ਵਾਰਡ ਨੰਬਰ 24 ਵਿੱਚ ਏ.ਐਮ.ਓ. ਕਮਲਜੀਤ ਸਿੰਘ, ਸਿਹਤ ਸੁਪਰਵਾਈਜ਼ਰ ਰਾਮ ਕੁਮਾਰ, ਸੰਜੀਵ ਕੁਮਾਰ ਆਦਿ ਦੀ ਅਗਵਾਈ ਵਿੱਚ ਸਿਹਤ ਟੀਮ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਵਿੱਚ, ਜੋ ਕਿ ਸਿਹਤ ਬਲਾਕ ਖਿਆਲਾ ਕਲਾਂ ਨਾਲ ਸਬੰਧਤ ਹਨ, ਵੱਖ-ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ, ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਜਾਣਕਾਰੀ ਦਿੱਤੀ ਗਈ, ਪੈਂਫਲਿਟ ਵੰਡੇ ਗਏ ਅਤੇ ਲਾਰਵਾ ਚੈੱਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਵੱਖ-ਵੱਖ ਤਰੀਕਿਆਂ ਨਾਲ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਣ ਵਾਲੀਆਂ ਥਾਵਾਂ ‘ਤੇ ਲਾਰਵਾ ਚੈੱਕ ਕਰਕੇ ਲਾਰਵਾ ਮਿਲਣ ਵਾਲੇ ਭਾਂਡਿਆਂ ਨੂੰ ਖਾਲੀ ਕਰਵਾਇਆ ਜਾਂਦਾ ਹੈ। ਇਸ ਮੌਕੇ ਕ੍ਰਿਸ਼ਨ ਕੁਮਾਰ ਇਨਸੈਕਟ ਕੁਲੈਕਟਰ, ਸਿਹਤ ਸੁਪਰਵਾਈਜ਼ਰ ਲੀਲਾ ਰਾਮ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਰਵਿੰਦਰ ਕੁਮਾਰ, ਮੱਖਣ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਪ੍ਰਦੀਪ ਸਿੰਘ, ਜੱਗਾ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samaj

Previous articleਸ ਗੁਰਪ੍ਰਤਾਪ ਸਿੰਘ ਵਡਾਲਾ ਐਤਵਾਰ ਨੂੰ ਲੈਸਟਰ ਅਤੇ ਸਾਉਥਹਾਲ ਦੀਆ ਸੰਗਤਾਂ ਨੂੰ ਕਰਨਗੇ ਸੰਬੋਧਨ
Next articleਰਾਮਗੜ੍ਹੀਆ ਮਿਸਲ ਦਾ ਬਾਨੀ :ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ