ਸੋਨ ਤਗ਼ਮਾ ਜਿੱਤਣ ’ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ ਸਵਾ ਦੋ ਕਰੋੜ ਰੁਪਏ

ਚੰਡੀਗੜ੍ਹ (ਸਮਾਜ ਵੀਕਲੀ):  ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਗ਼ਮਾ ਜਿੱਤਣ ’ਤੇ ਪੰਜਾਬ ਨਾਲ ਸਬੰਧਤ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ’ਤੇ 2.25 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਇੰਨੀ ਰਾਸ਼ੀ ਪੂਰੀ ਟੀਮ ਲਈ ਹੁੰਦੀ ਸੀ।

ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਸ੍ਰੀ ਸੋਢੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ 20 ਹਾਕੀ ਖਿਡਾਰੀਆਂ ’ਚੋਂ 11 ਇਸ ਵੇਲੇ ਟੋਕੀਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਲਈ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਕੁਆਰਟਰ ਫਾਈਨਲ ’ਚ ਥਾਂ ਪੱਕੀ ਕਰ ਕੇ ਸੋਨ ਤਗ਼ਮੇ ਦੀਆਂ ਆਸਾਂ ਨੂੰ ਕਾਇਮ ਰੱਖਿਆ ਹੈ। ਭਾਰਤ ਨੇ ਪਿਛਲੀ ਵਾਰ 1980 ਓਲੰਪਿਕ ਵਿੱਚ ਹਾਕੀ ’ਚ ਸੋਨ ਤਗ਼ਮਾ ਜਿੱਤਿਆ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਕੇਬਾਜ਼ੀ: ਲਵਲੀਨਾ ਦੇ ਪੰਚ ਨਾਲ ਇਕ ਹੋਰ ਤਗ਼ਮਾ ਪੱਕਾ
Next articleਦਿੱਲੀ ਵਿਧਾਨ ਸਭਾ ਵਿੱਚ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦਾ ਮਤਾ ਪਾਸ