HOME ਹਰ ਮਰੀਜ਼ ਨੂੰ ਸਮੇਂ ਸਿਰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਓ :...

ਹਰ ਮਰੀਜ਼ ਨੂੰ ਸਮੇਂ ਸਿਰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਓ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

13
 ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼
– ਐੱਸ.ਐੱਮ.ਓ. ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਜੱਬੋਵਾਲ, ਜਾਡਲਾ ਅਤੇ ਭਰਟਾ ਖੁਰਦ ਦਾ ਅਚਨਚੇਤ ਨਿਰੀਖਣ
ਨਵਾਂਸ਼ਹਿਰ,  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵੱਲੋਂ ਸ਼ਨਿੱਚਰਵਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਜੱਬੋਵਾਲ, ਜਾਡਲਾ ਅਤੇ ਭਰਟਾ ਖੁਰਦ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਡਾ. ਸਤਿੰਦਰਜੀਤ ਕੌਰ ਨੇ ਓਪੀਡੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ, ਰਿਕਾਰਡਾਂ ਦੀ ਸੰਭਾਲ, ਸਫ਼ਾਈ ਪ੍ਰਬੰਧ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਲਾਭਪਾਤਰੀ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦਾ ਮਜ਼ਬੂਤ ਆਧਾਰ ਬਣਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਿਹਤਰੀਨ ਇਲਾਜ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਸਫ਼ਾਈ, ਸਮੇਂ ਦੀ ਪਾਬੰਦੀ, ਰਿਕਾਰਡਾਂ ਦੀ ਸਹੀ ਸੰਭਾਲ ਅਤੇ ਸਰਕਾਰੀ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਨਾਲ ਹੀ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰ-ਚੇਤਨਾ ਦੀ ਰੌਸ਼ਨੀ ਦਾ ਕਾਵਿ : ਰਾਜੀਵ ਸੇਠ ਦਾ ‘ਮੇਰੇ ਹਿੱਸੇ ਦਾ ਸੂਰਜ’
Next articleਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ