ਸਿਹਤ ਵਿਭਾਗ ਵਲੋਂ 09 ਮਾਰਚ ਤੋਂ 15 ਮਾਰਚ 2025 ਤੱਕ ਮਨਾਇਆ ਜਾ ਰਿਹਾ ਹੈ “ਵਿਸ਼ਵ ਗਲੋਕੋਮਾ ਵੀਕ”
ਮਾਨਸਾ (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 9 ਮਾਰਚ ਤੋਂ 15 ਮਾਰਚ 2025 ਤੱਕ ਵਿਸ਼ਵ ਗਲੋਕੋਮਾ ਹਫ਼ਤਾ (ਕਾਲਾ ਮੋਤੀਆ) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਡਾ. ਅਰਵਿੰਦਪਾਲ ਸਿੰਘ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਇਸ ਹਫ਼ਤੇ ਦੌਰਾਨ ਜਿਲ੍ਹਾ ਮਾਨਸਾ ਦੀਆਂ ਸਿਹਤ ਸੰਸਥਾਵਾਂ ਵਿਖੇ ਅੱਖਾਂ ਦੀ ਜਾਂਚ ਅਤੇ ਜਾਗਰੂਕ ਗਤੀਵਿਧੀਆਂ ਕਰਵਾਈ ਜਾਣ ਗਈਆਂ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਾ ਮੋਤੀਆ (ਗਲੋਕੋਮਾ) ਦੇ ਲੱਛਣ ਵਿੱਚ ਅਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਅੱਖਾਂ ਵਿੱਚ ਦਰਦ ਤੇ ਲਾਲੀ ਅਤੇ ਅੱਖਾਂ ਦੀ ਰੋਸਨੀ ਦਾ ਸੀਮਿਤ ਹੋਣਾ ਆਦਿ ਹਨ ਜੇਕਰ ਕਿਸੇ ਵਿਅਕਤੀ ਵਿੱਚ ਇਸ ਤਰ੍ਹਾਂ ਦੇ ਲੱਛਣ ਦੀ ਸੂਰਤ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਜਰੂਰ ਕਰਵਾਈ ਜਾਵੇ ਤਾਂ ਜ਼ੋ ਸਮੇਂ ਸਿਰ ਰਹਿੰਦੇ ਕਾਲਾ ਮੋਤੀਆ ਦਾ ਇਲਾਜ ਕੀਤਾ ਜਾ ਸਕੇ। ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਗਲੋਕੋਮਾ (ਕਾਲਾ ਮੋਤੀਆ) ਪੱਕੇ ਤੌਰ ‘ਤੇ ਦ੍ਰਿਸ਼ਟੀ ਹੀਣਤਾ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ 40 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਆਪਣੀਆਂ ਅੱਖਾਂ ਦੀ ਜਾਂਚ ਨਿਯਮਤ ਸਮੇਂ ‘ਤੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਦੇ ਪਰਿਵਾਰਕ ਮੈਂਬਰ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਹੋਵੇ ਤਾਂ ਉਹ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਅਲੈਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਸਟੀਰਾਇਡ ਦਵਾਈਆਂ ਦੀ ਵਰਤੋਂ ਕਰਦਾ ਹੈ ਤਾਂ ਉਹ ਗਲੋਕੋਮਾ (ਕਾਲੇ ਮੋਤੀਏ) ਤੋਂ ਪ੍ਰਭਾਵਿਤ ਹੋ ਸਕਦਾ ਹੈ। ਇਸ ਨੂੰ ਅਣਦੇਖਾ ਕਰਨਾ ਪੱਕੇ ਤੋਰ ‘ਤੇ ਅੰਨ੍ਹੇਪਣ ਦਾ ਕਾਰਨ ਬਣ ਸਕਦਾ ਹੈ ਇਸ ਲਈ ਗਲੋਕੋਮਾ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾ ਕੇ ਅੱਖਾਂ ਦੇ ਡਾਕਟਰ ਤੋਂ ਸਲਾਹ ਲੈਣੀ ਅਤੇ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj