ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਪੰਜਾਬ ਦੇ ਲੋਕ 2022 ਵਿਚ ਕਾਂਗਰਸ ਦੀ ਸਰਕਾਰ ਨੂੰ ਚਲਦਾ ਕਰਨ ਲਈ ਬਹੁਤ ਉਤਾਵਲੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਸੀਨੀਅਰ ਯੂਥ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਅੱਜ ਬਿਜਲੀ ਕੱਟਾਂ ਨਾਲ ਕਿਸਾਨ ਆਮ ਸ਼ਹਿਰੀ ਤੇ ਪਿੰਡ ਵਾਸੀ ਤੇ ਵਪਾਰੀ ਵਰਗ ਦੀ ਹਾਲਤ ਬਦਤਰ ਹੋ ਗਈ ਹੈ। ਬਿਜਲੀ ਕੱਟਾਂ ਕਰਕੇ ਸਾਰੇ ਕਾਰੋਬਾਰ ਠੱਪ ਹਨ ਪਹਿਲਾਂ ਕੋਰੋਨਾ ਵਰਗੀ ਭਿਆਨਕ ਬੀਮਾਰੀ ਦੇ ਚੱਲਦੇ ਦੁਕਾਨਦਾਰ ਉਦਯੋਗਪਤੀ ਮਹਿੰਗੇ ਭਾਅ ਦੇ ਤੇਲ ਬਾਲ ਕੇ ਆਪਣਾ ਗੁਜ਼ਾਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਸਾਰੇ ਪੰਜਾਬੀ ਨੌਜਵਾਨ ਧੜਾਧੜ ਬਾਹਰਲੇ ਮੁਲਕਾਂ ਨੂੰ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਰੇਤ ਮਾਫੀਆ ਸ਼ਰਾਬ ਮਾਫੀਆ ਬਹੁਤ ਸਰਗਰਮ ਹਨ ।
ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਨਾਮ ਤੇ ਸਰਕਾਰ ਨੇ ਸਿਰਫ਼ ਲੌਲੀਪੌਪ ਹੀ ਦਿੱਤਾ ਹੈ । ਜਿਸ ਕਰਕੇ ਮੁਲਾਜ਼ਮ ਵਰਗ ਪਿਛਲੇ ਦੋ ਮਹੀਨੇ ਤੋਂ ਹੜਤਾਲ ਤੇ ਬੈਠਾ ਹੈ, ਤੇ ਦਫ਼ਤਰੀ ਕਾਰੋਬਾਰ ਠੱਪ ਹੋਣ ਕਾਰਨ ਲੋਕਾਂ ਦੇ ਕੰਮ ਨਹੀਂ ਹੋ ਰਹੇ ।
ਅੱਜ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। 2022 ਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਇਹ ਸਭ ਅਲਾਮਤਾਂ ਤੋਂ ਮੁਕਤੀ ਮਿਲੇਗੀ ਅਤੇ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਅੱਗੇ ਵਧੇਗਾ। ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ ਖਿੰਡਾ, ਜੋਗਾ ਸਿੰਘ ਕਾਲੇਵਾਲ , ਸੂਰਤ ਸਿੰਘ, ਮਹਿੰਦਰ ਸਿੰਘ ਭਵਾਨੀਪੁਰ ਆਦਿ ਆਗੂ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly