HOME ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ...

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

3

ਆਭਾ ਅਕਾਊਂਂਟ ਬਣਾਉਣ ਦੇ ਕੰਮ ਵਿੱਚ ਹੋਰ ਸੁਧਾਰ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੀਆਂ ਐੱਲ.ਐਚ.ਵੀਜ਼ ਨਾਲ ਮੀਟਿੰਗ ਆਯੋਜਿਤ

ਨਵਾਂਸ਼ਹਿਰ,  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ): ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ। ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਐੱਲ.ਐਚ.ਵੀਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਂਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਂਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿੱਚ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕੀਤੀ। ਡਾ. ਹਰੀਸ਼ ਕਿਰਪਾਲ ਨੇ ਐੱਲ.ਐਚ.ਵੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਵਰਕਰਾਂ ਰਾਹੀਂ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਂਟ ਬਣਵਾਏ ਜਾਣ ਤਾਂ ਜੋ ਲੋਕ ਡਿਜ਼ਿਟਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਆਭਾ ਅਕਾਊਂਟ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਸੁਰੱਖਿਅਤ ਅਤੇ ਇਕ ਥਾਂ ਉਪਲਬੱਧ ਹੋਣਗੇ, ਜਿਸ ਨਾਲ ਇਲਾਜ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਨੇ ਸਾਰੇ ਫੀਲਡ ਸਟਾਫ਼ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਮੈਂਬਰਾਂ ਨੇ ਐਸ ਬੀ ਐਸ ਨਗਰ ’ਚ ਚੁੱਕੀ ਸਹੁੰ
Next articleHoli Festival of Colors: A Mirror of Life, Spring, and Unity