ਕਪੂਰਥਲਾ , 20 ਜਨਵਰੀ (ਕੌੜਾ ) ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਉਮੀਦਵਾਰ ਅਰਜੁਨਾ ਐਵਾਰਡੀ ਸੱਜਣ ਸਿੰਘ ਨੇ ਹਲ਼ਕੇ ਦੇ ਵੱਖ ਵੱਖ ਪਿੰਡਾਂ ‘ਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਰ ਵਰਗ ਦੇ ਗਰੀਬਾਂ ਲਈ ਰੁਜਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਤਾਂ ਜੋ ਕੋਈ ਵੀ ਭੁੱਖਾ ਨਾ ਰਹੇ । ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ‘ਚ ਸੁਲਤਾਨਪੁਰ ਲੋਧੀ ਦੇ ਲੋਕਾਂ ਤੇ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਲੁੱਟਿਆ ਤੇ ਕੁੱਟਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਕੋਈ ਸਥਿਤੀ ਨਹੀਂ ਹੈ।ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਹਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਗਿਆ ਤਾਂ ਪੰਜਾਬ ਮੁੜ ਰੰਗਲਾ ਪੰਜਾਬ ਬਣ ਜਾਵੇਗਾ। ਸੇਵਾ ਮੁਕਤ ਐਸ.ਐਸ.ਪੀ. ਸੱਜਣ ਸਿੰਘ ਨੇ ਕਿਹਾ ਕਿ ਸੀ. ਐੱਮ. ਚਿਹਰੇ ਦੇ ਐਲਾਨ ਨਾਲ ਸਬੰਧਿਤ ਜਨਤਾ ਦੀਆਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ ਅਤੇ ਸੁਝਾਅ ਵੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਪਾਰਟੀ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਦੀ ਹੈ। ਪੂਰੇ ਦੇਸ਼ ‘ਚੋਂ ਸਭ ਤੋਂ ਵੱਧ ਬੇਰੁਜ਼ਗਾਰੀ ਪੰਜਾਬ ‘ਚ ਹੈ। ਉਨ੍ਹਾਂ ਕਿਹਾ ਕਿ ਮਾਂ-ਪਿਓ ਖ਼ੁਦ ਆਪਣੇ ਬੱਚਿਆਂ ਨੂੰ ਬਾਹਰ ਰੋਟੀ-ਰੋਜ਼ੀ ਲਈ ਭੇਜ ਰਹੇ ਹਨ। ਇਸ ਤਰ੍ਹਾਂ ਸਾਡਾ ਪੈਸਾ ਅਤੇ ਦਿਮਾਗ ਦੋਵੇਂ ਬਾਹਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨੌਜਵਾਨ ਬੱਚਿਆਂ ਨੂੰ ਪੰਜਾਬ ਚ ਨੌਕਰੀਆਂ ਦਿੱਤੀਆਂ ਜਾਣ ਤਾਂ ਇਹ ਵਿਦੇਸ਼ਾਂ ਵੱਲ ਨਹੀਂ ਭੱਜਣਗੇ । ਸੱਜਣ ਸਿੰਘ ਨੇ ਕਿਹਾ ਕਿ ਅਾਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਸਹੂਲਤ ਮਿਲੇਗੀ । ਉਨ੍ਹਾਂ ਨਾਲ ਡਾ. ਬਲਵਿੰਦਰ ਸਿੰਘ , ਸੁਦੇਸ਼ ਕੁਮਾਰ ਰਿਟਾ. ਇੰਸਪੈਕਟਰ , ਨਰਿੰਦਰ ਸਿੰਘ ਜੈਨਪੁਰ , ਤੇ ਲਵਪ੍ਰੀਤ ਸਿੰਘ ਪੀ.ਏ. ਵੀ ਸਨ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly