ਹਰ ਇੱਕ ਨੂੰ ਮਿਲੇਗਾ ਸਾਫ਼ ਸੁਥਰਾ ਪਾਣੀ- ਵਿਧਾਇਕ ਰੰਧਾਵਾ

ਡੇਰਾਬੱਸੀ,(ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ):ਡੇਰਾਬੱਸੀ ਦੇ ਵਾਰਡ ਨੰਬਰ 1 ਮੁਬਾਰਿਕਪੁਰ ਦੇ ਵਿਚ 48 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈੱਲ ਨੂੰ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਕਰ ਕਮਲਾ ਨਾਲ ਲੋਕਾ ਲਈ ਕੀਤਾ ਸਪੁਰਦ।ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਆਸ਼ੂ ਉਪਨੇਜਾ,ਬਲਾਕ ਪ੍ਰਧਾਨ, ਐਮ.ਸੀ.ਸਾਹਿਬਾਨ ਸਮੇਤ ਵੱਡੀ ਗਿਣਤੀ ਪਾਰਟੀ ਵਲੰਟੀਅਰ ਅਤੇ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਦੱਸਿਆ ਕਿ ਇਸ ਇਲਾਕੇ ਵਿਚ ਪਾਣੀ ਦੀ ਬਹੁਤ ਕਿਲੱਤ ਸੀ । ਉਨ੍ਹਾਂ ਦੇ ਧਿਆਨ ਵਿਚ ਲਿਆਏ ਜਾਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜਿਸ ਤੋਂ ਬਾਅਦ ਅੱਜ ਮਿਊਂਸੀਪਲ ਫੰਡ ਵਿੱਚੋਂ 48 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈੱਲ ਨੂੰ ਲੋਕਾਂ ਲਈ ਸਪੁਰਦ ਕਰ ਦਿਤਾ ਗਿਆ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸਮੁੱਚੇ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ, ਕਿਸੇ ਵੀ ਵਾਰਡ ਵਿਚ ਵਿਕਾਸ ਦੇ ਮਾਮਲੇ ਵਿਚ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ ਸ਼ਹਿਰ ਦੇ ਹਰੇਕ ਇਲਾਕੇ ਵਿਚ ਸਾਫ਼ ਸੁਥਰਾ ਪਾਣੀ ਮਿਲੇ ਇਸ ਲਈ ਕੌਸ਼ਲ ਪ੍ਰਧਾਨ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਨਾਲ ਭਰਪੂਰ ਕਰਨ ਲਈ ਉਨ੍ਹਾਂ ਦੀ ਟੀਮ ਦਿਨ ਰਾਤ ਸਰਗਰਮ ਹੈ। ਵਾਰਡ ਨੰਬਰ 1 ਵਿੱਚ ਲੱਗੇ ਨਵੇਂ ਟਿਊਬਵੈੱਲ ਨੂੰ ਲੋਕਾਂ ਲਈ ਸਪੁਰਦ ਕਰਦੇ ਹੋਏ ਵਿਧਾਇਕ ਕੁਲਜੀਤ ਰੰਧਾਵਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਰਕਸ਼ੀਲਾਂ ਨੇ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ
Next articleਸ਼ਹੀਦ ਲਾਭ ਸਿੰਘ ਦੀ ਬਰਸੀ – ਖੇਤੀ ਮੰਡੀਕਰਨ ਬਾਰੇ ਮੋਦੀ ਸਰਕਾਰ ਵਲੋਂ ਲਿਆਂਦਾ ਨਵਾਂ ਪਾਲਸੀ ਡ੍ਰਾਫਟ ਸਮਾਜ ਦੇ ਹਰ ਵਰਗ ਦੇ ਕਾਰੋਬਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ – ਹਮੀਰ ਸਿੰਘ