ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਬਲਾਚੌਰ ਹਨੀ ਟੌਂਸਾ ਨੇ ਸਵਾਗਤਬਹੀਤਾ ਹੈ। ਹਨੀ ਟੌਂਸਾ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ‘ਝਾੜੂ ਸਰਕਾਰ’ ਵੱਲੋਂ ਸਿਆਸੀ ਬਦਲਾਖੋਰੀ ਤਹਿਤ ਬਿਕਰਮ ਸਿੰਘ ਮਜੀਠੀਆ ਉੱਤੇ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਅੱਜ ਮਾਨਯੋਗ ਅਦਾਲਤ ਨੇ ਜ਼ਮਾਨਤ ਦੇ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਇਹ ਸਾਫ਼ ਤੌਰ ‘ਤੇ ਦੱਸਣਾ ਚਾਹੁੰਦੇ ਹਾਂ ਕਿ ਅਦਾਲਤਾਂ ਦੇ ਅੰਦਰ ਸਿਰਫ਼ ਅਤੇ ਸਿਰਫ਼ ਠੋਸ ਸਬੂਤ ਚਲਦੇ ਹਨ, ਸਿਆਸੀ ਸਟੇਜਾਂ ਤੋਂ ਕੀਤੀਆਂ ਜਾਣ ਵਾਲੀਆਂ ਫੋਕੀਆਂ ਗੱਲਾਂ ਜਾਂ ਡਰਾਮੇਬਾਜ਼ੀ ਨਹੀਂ ਚੱਲਦੀ। ਹਨੀ ਟੌਂਸਾ ਨੇ ਅੱਗੇ ਆਖਿਆ ਕਿ ਅਦਾਲਤ ਦਾ ਇਹ ਇਤਿਹਾਸਕ ਫ਼ੈਸਲਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਸੱਚ ਨੂੰ ਕਦੇ ਵੀ ਝੂਠੇ ਹੱਥਕੰਡੇ ਵਰਤ ਕੇ ਦਬਾਇਆ ਜਾਂ ਝੁਕਾਇਆ ਨਹੀਂ ਜਾ ਸਕਦਾ। ਉਨ੍ਹਾਂ ਮਜੀਠੀਆ ਨੂੰ ਰਾਹਤ ਦੇਣ ਲਈ ਮਾਨਯੋਗ ਅਦਾਲਤ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕੀਤਾ ਅਤੇ ਅਦਾਲਤ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਖੀਰਕਾਰ ਅੱਜ ਸੱਚ ਦੀ ਵੱਡੀ ਜਿੱਤ ਹੋਈ ਹੈ। ਹਲਕਾ ਇੰਚਾਰਜ ਨੇ ਮੌਜੂਦਾ ‘ਆਪ’ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਇਹ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਵਿਰੋਧੀਆਂ ਵਿਰੁੱਧ ਝੂਠੇ ਪਰਚੇ ਦਰਜ ਕਰਕੇ ਲੋਕਾਂ ਨੂੰ ਨਾਜਾਇਜ਼ ਤੌਰ ‘ਤੇ ਫਸਾਉਣ ਦੀ ਰਾਜਨੀਤੀ ਕਰ ਰਹੀ ਹੈ, ਪਰ ਕਾਨੂੰਨ ਦੇ ਘਰ ਦੇਰ ਹੈ ਅੰਧੇਰ ਨਹੀਂ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੀਆਂ ਅਜਿਹੀਆਂ ਸਾਰੀਆਂ ਕੋਝੀਆਂ ਚਾਲਾਂ ਨਾਕਾਮ ਸਾਬਤ ਹੋਣਗੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



