ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਲਕੇ ਚੱਬੇਵਾਲ ਦੀ ਜ਼ਿਮਨੀ ਚੋਣ ਕਾਰਨ ਕਾਂਗਰਸ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਜਿਸ ਕਾਰਨ ਚੱਬੇਵਾਲ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਤੂਫਾਨੀ ਦੌਰਾ ਜਾਰੀ ਹੈ। ਇਸੇ ਕੜੀ ਤਹਿਤ ਕਾਂਗਰਸ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਾਬਕਾ ਮੁੱਖ ਮੰਤਰੀ ਚੰਨੀ ਸਾਬਕਾ ਕੌਂਸਲਰ ਮੋਹਨ ਲਾਲ ਪਹਿਲਵਾਨ ਨੂੰ ਮੁੜ ਕਾਂਗਰਸ ਵਿੱਚ ਸ਼ਾਮਿਲ ਕਰਵਾਉਣ ਵਿੱਚ ਸਫਲ ਹੋਏ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਮੋਹਨ ਲਾਲ ਪਹਿਲਵਾਨ ਹੁਸ਼ਿਆਰਪੁਰ ਦੇ ਪਤਵੰਤੇ ਲੋਕਾਂ ਵਿੱਚੋਂ ਇਕ ਹਨ ਅਤੇ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਨਾਲ ਪਾਰਟੀ ਉਮੀਦਵਾਰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੌਰਾਨ ਸ੍ਰੀ ਪਹਿਲਵਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਪੁਰਾਣੇ ਮਿੱਤਰ ਹਨ ਅਤੇ ਉਹ ਉਨ੍ਹਾਂ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਇਸ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਮਹਿਸੂਸ ਕੀਤਾ ਕਿ ਇਸ ਸਮੇਂ ਸਿਰਫ਼ ਕਾਂਗਰਸ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly