ਅਮਰਾਵਤੀ/ਬੰਗਲੁਰੂ (ਸਮਾਜ ਵੀਕਲੀ):ਆਂਧਰਾ ਪ੍ਰਦੇਸ਼ ਸਰਕਾਰ ਨੇ ਅੱਜ ਲਾਂਸ ਨਾਇਕ ਬੀ ਸਾਈ ਤੇਜਾ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਤਾਮਿਲਨਾਡੂ ਦੇ ਕੁਨੂਰ ’ਚ ਵਾਪਰੇ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਸਾਈ ਤੇਜਾ ਆਂਧਰਾ ਪ੍ਰਦੇਸ਼ ਦੇ ਚਿੱਤੂਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ, ਜੋ ਸੀਡੀਐੱਸ ਜਨਰਲ ਬਿਪਿਨ ਰਾਵਤ ਦੇ ਨਿੱਜੀ ਸੁਰੱਖਿਆ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਹਾਦਸੇ ਵਿੱਚ ਮਾਰੇ ਗਏ 13 ਜਣਿਆਂ ਵਿੱਚ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ ਉਹ ਵੀ ਸ਼ਾਮਲ ਸਨ। ਸੂਬੇ ਦੇ ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਨੇ ਲਾਂਸ ਨਾਇਕ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਸਾਈ ਤੇਜਾ ਦੀ ਦੇਹ ਬੰਗਲੁਰੂ ਲਿਆਂਦੀ ਗਈ, ਜਿੱਥੋਂ ਇਸ ਨੂੰ ਉਨ੍ਹਾਂ ਦੇ ਜੱਦੀ ਪਿੰਡ ਯੇਗੂਵਾਰੀਗੜੀਪੱਲੀ ਲਿਜਾਇਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly