HOME ਸਾਬਕਾ ਸੈਨਿਕਾ ਅਤੇ ਆਸ਼ਰਿਤ ਪੈਨਸ਼ਨਰਾਂ ਲਈ 14 ਅਤੇ 15 ਜਨਵਰੀ ਨੂੰ ਲਗਾਏ...

ਸਾਬਕਾ ਸੈਨਿਕਾ ਅਤੇ ਆਸ਼ਰਿਤ ਪੈਨਸ਼ਨਰਾਂ ਲਈ 14 ਅਤੇ 15 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ (ਰਿਟਾ.) ਸਰਬਜੀਤ ਸਿੰਘ ਸੈਣੀ
ਨਵਾਂਸ਼ਹਿਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ 10ਵੀ ਆਰਮਡ ਫੋਰਸਿਜ਼ ਵੈਟਰਨਜ਼ ਦਿਵਸ ’ਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾ ਅਤੇ ਆਸ਼ਰਿਤ ਜ਼ੋ ਕਿ ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਹਨ, ਉਨ੍ਹਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ 14 ਅਤੇ 15 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ (ਰਿਟਾ.) ਸਰਬਜੀਤ ਸਿੰਘ ਸੈਣੀ ਨੇ ਦਿੱਤੀ। ਉਨ੍ਹਾਂ ਨੇ ਸਮੂਹ ਸਾਬਕਾ ਸੈਨਿਕਾਂ/ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਸਪਰਸ਼ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਊਣੇ ਹਨ ਜਾਂ ਕੋਈ ਹੋਰ ਸਮੱਸਿਆ ਹੈ, ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚ ਕਰ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੀ.ਜੀ.ਆਈ. ਚੰਡੀਗੜ੍ਹ ਦੀ ਨਕਾਰਾਤਮਕ ਪਹੁੰਚ ਕਾਰਨ 9 ਸਾਲਾ ਮਨਜੋਤ ਦੀ ਮੌਤ ਲਈ ਜ਼ਿੰਮੇਵਾਰ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਉੱਚ ਪੱਧਰੀ ਜਾਂਚ ਦੀ ਮੰਗ -ਕਰੀਮਪੁਰੀ
Next articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।