ਪ੍ਰਧਾਨ ਮੰਤਰੀ ਮਾਤ੍ਰਿਤਵ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਆਜੋਯਿਤ

ਕੈਪਸਨ: ਕੈਪ ਦੌਰਾਨ ਜਾਂਚ ਕਰਦੇ ਹੋਏ ਔਰਤਾਂ ਦੇ ਮਾਹਿਰ ਡਾਕਟਰ।

ਮਾਨਸਾ (ਸਮਾਜ ਵੀਕਲੀ): ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਵੱਲੋਂ ਅਧੀਨ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਫੀਮੈਲ ਮੈਡੀਕਲ ਅਫਸਰ ਵੱਲੋਂ ਹਰ ਮਹੀਨੇ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ।

ਗਰਭਵਤੀ ਔਰਤਾਂ ਦੇ ਤਿੰਨ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਜਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ। ਇਨ੍ਹਾਂ ਕੈਂਪਾ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ ਵਿੱਚ ਚੈੱਕਅੱਪ ਲਈ ਲੈ ਕੇ ਆਉਣ ਲਈ ਮੁਫ਼ਤ ਟਰਾਂਸਪੋਰਟ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਜਾਂਦਾ ਹੈ। ਗਰਭਵਤੀ ਔਰਤਾਂ ਨੂੰ ਚੈੱਕ ਅੱਪ ਸੈਸ਼ਨ ਵਿੱਚ ਲੈ ਕੇ ਆਉਣ ਲਈ ਆਸ਼ਾ ਵਰਕਰਾਂ ਨੂੰ 100 ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾਂਦੇ ਹਨ।ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਹੀਮੋਗਲੋਬਿਨ ਦੀ ਮਾਤਰਾ ਪੂਰੀ ਰੱਖਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਆਇਰਨ ਦੀਆਂ ਗੋਲੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਔਰਤਾਂ ਦੇ ਮਾਹਿਰ ਡਾਕਟਰ ਆਸਾ ਕਿਰਨ, ਡਾ ਬਲਜਿੰਦਰ ਕੌਰ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।

 

Previous article5th batch of Iran’s humanitarian aid arrives in Damascus: Embassy
Next articleਸ਼ਰੀਫ ਕੁੜੀ