ਸਹੋਦਿਆ ਟੂਰਨਾਮੈਂਟ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸੈਕਰਡ ਹਾਰਟ ਸਕੂਲ ਵਿਖੇ ਸਹੋਦਿਆ ਇੰਟਰ ਸਕੂਲ ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ ਸੀ ਐਫ ਵੱੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ । ਪ੍ਰਿੰੰਸੀਪਲ
ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ 18 ਸਕੂਲਾਂ ਨੇ ਸ਼ਿਰਕਤ ਕੀਤੀ । ਪ੍ਰਿੰਸੀਪਲ ਮੋਂਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਜ਼ੋਰਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ 19 ਲੜਕੀਆਂ ਦੀ ਬੈਡਮਿੰਟਨ ਟੀਮ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ 14 ਲੜਦੀਆਂ ਦੀ ਬੈਡਮਿੰਟਨ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਜੇਤੂ ਵਿਦਿਆਰਥੀਆਂ ਅਤੇ ਕੋਚ ਨੂੰ ਇਸ ਕਾਮਯਾਬੀ ਦੀ ਵਧਾਈ ਦਿੱਤੀ ਹੈ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰ ਦਮ ਮੰਗਾਂ ਖੈਰਾਂ
Next articleਬਹੁਜਨ ਸਮਾਜ ਦੇ ਮਿਸ਼ਨਰੀ ਲੇਖਕ ਆਰ ਕੇ ਪਾਲ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ