ਘਨੌਲੀ (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਪੇਪਰਾਂ ਵਿੱਚ ਗੁਰੂ ਨਾਨਕ ਮਾਡਲ ਸੀਨ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਨਤੀਜਾ ਸੌ ਫੀਸਦੀ ਰਿਹਾ। ਇਸ ਸਬੰਧੀ ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਦੀਪ ਸਿੰਘ ਨੇ 92.8 % ਅੰਕਾਂ ਨਾਲ਼ ਦੂਜਾ ਤੇ ਯਸ਼ਪ੍ਰੀਤ ਕੌਰ ਨੇ 91% ਨਾਲ਼ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ 75% ਤੋਂ ਵੱਧ ਅੰਕ ਪ੍ਰਾਪਤ ਕੀਤੇ। ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਜਸ਼ਨਦੀਪ ਕੌਰ ਨੇ 91%, ਪ੍ਰਭਲੀਨ ਕੌਰ ਨੇ 9O% ਅਤੇ ਖੁਸ਼ੀ ਨੇ 89% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕੀਤੇ। ਇਸੇ ਜਮਾਤ ਦੇ ਬਾਕੀ ਵਿਦਿਆਰਥੀਆਂ ਨੇ 85% ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਸ਼ਾਨਦਾਰ ਪ੍ਰਦਰਸ਼ਨ ਸਮੇਂ ਸਕੂਲ ਚੇਅਰਮੈਨ ਗੁਰਬਚਨ ਸਿੰਘ ਅਤੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਬੱਚਿਆਂ ਨੂੰ ਵਧਾਈਆਂ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly