ਬਠਿੰਡਾ (ਰਮੇਸ਼ਵਰ ਸਿੰਘ)-ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਮਹਿੰਦਰ ਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਿੱਲੀ ਪਬਲਿਕ ਸਕੂਲ ਗਿੱਲ ਪੱਤੀ ਬਠਿੰਡਾ ਵਿਖੇ ਜਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ ਗਏ
।

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਜਿੱਤ ਹਾਰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਪ੍ਰਦਾਨ ਕਰਦੀਆਂ ਹਨ । ਉਹਨਾ ਨੇ ਜਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਵਧੀਆ ਕਾਰਗੁਜਾਰੀ ਦਾ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਅਤੇ ਜਿੱਤ ਕੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਨਾਉਣ ਤੇ ਸ਼ੁਭਕਾਮਨਾਵਾਂ ਦਿੱਤੀਆਂ
ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਬਲਾਕ, ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। । ਇਸ ਸਬੰਧੀ ਜਿਲ੍ਹਾ ਖੇਡ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਬਲਾਕ ਸਪੋਰਟਸ ਅਫ਼ਸਰ ਬਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਰਤ ਸ਼ਰਮਾ 50 ਮੀਟਰ ਅਤੇ 100 ਮੀਟਰ ਤੈਰਾਕੀ ਕੁੜੀਆਂ ਵਿੱਚੋਂ ਪਹਿਲ ਸਥਾਨ ਅਤੇ ਆਸ਼ਿਮਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਫ੍ਰੀ ਸਟਾਈਲ ਜਪਨੂਰ ਨੇ ਪਹਿਲਾ ਅਤੇ ਦੂਜਾ ਸਥਾਨ ਜਸਕਰਨ ਸਿੰਘ ਨੇ ਹਾਸਿਲ ਕੀਤਾ, 50 ਮੀਟਰ ਫ੍ਰੀ ਸਟਾਈਲ ਲਖਵੀਰ ਸਿੰਘ ਪਹਿਲੇ ਅਤੇ ਸ਼ਿਤਿਜ ਕੁਮਾਰ ਦੂਸਰੇ ਸਥਾਨ ਤੇ ਰਹੇ। ਇਸ ਮੌਕੇ ਸੈਂਟਰ ਹੈੱਡ ਟੀਚਰ ਦਲਜੀਤ ਸਿੰਘ , ਭੁਪਿੰਦਰਜੀਤ ਸਿੰਘ ਬਰਾੜ, ਮਨਦੀਪ ਸਿੰਘ , ਜਤਿੰਦਰ ਸ਼ਰਮਾ ਆਦਿ ਅਧਿਆਪਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly