ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ ਰਜਿ. ਬਰਨਾਲਾ ਦੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈਸ ਸਕੱਤਰ ਡਾ. ਰਾਮਪਾਲ ਸਿੰਘ ਸ਼ਾਹਪੁਰੀ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਅਤੇ ਜਨਰਲ ਸਕੱਤਰ ਪਵਨ ਪਰਿੰਦਾ ਨੇ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰਨੀ ਦਾ ਗਠਨ ਸਭਾ ਦੇ ਸੰਵਿਧਾਨ ਅਨੁਸਾਰ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਮਾਲਵਿੰਦਰ ਸ਼ਾਇਰ ਅਤੇ ਵਿੱਤ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ, ਮੀਤ ਪ੍ਰਧਾਨ ਰਾਮ ਸਰੂਪ ਸ਼ਰਮਾ, ਸਕੱਤਰ ਡਾ. ਤਰਸਪਾਲ ਕੌਰ, ਪ੍ਰੈਸ ਸਕੱਤਰ ਡਾ. ਰਾਮਪਾਲ ਸ਼ਾਹਪੁਰੀ ਅਤੇ ਕਾਰਜਕਾਰੀ ਮੈਂਬਰ ਵਜੋਂ ਵਾਧੂ ਚਾਰਜ, ਪ੍ਰੈਸ ਸਕੱਤਰ ਅਤੇ ਕਾਰਜਕਾਰੀ ਮੈਂਬਰਾਂ ਵਿਚ ਨਰਿੰਦਰ ਕੌਰ ਸਿੱਧੂ, ਡਾ. ਭੁਪਿੰਦਰ ਸਿੰਘ ਬੇਦੀ, ਮਹਿੰਦਰ ਸਿੰਘ ਰਾਹੀ ਅਤੇ ਆਰਜੀ ਸਲਾਹਕਾਰ ਵਜੋਂ ਚਰਨ ਸਿੰਘ ਭੋਲਾ ਜਗਲ ਨੂੰ ਚੁਣ ਲਿਆ ਹੈ। ਇਸ ਤਰਾਂ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਹੜੀ ਸੰਵਿਧਾਨ ਦੇ ਨਿਯਮਾਂ ਅਨੁਸਾਰ ਅਗਲੇ ਤਿੰਨ ਸਾਲ ਕੰਮ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਲ ਸਿੰਘ ਲਹਿਰੀ, ਲੇਖਕ ਪਾਠਕ ਸਾਹਿਤ ਸਭਾ ਦੇ ਪ੍ਰਧਾਨ ਤੇਜਿੰਦਰ ਚੰਡਿਹੋਕ , ਐੱਸ ਐੱਸ ਗਿੱਲ ਅਤੇ ਪੱਤਰਕਾਰ ਪ੍ਰਸੋਤਮ ਬੱਲੀ ਆਦਿ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj