ਵਰਧਾ (ਸਮਾਜ ਵੀਕਲੀ): ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਨੇ ਕਿਹਾ ਕਿ ਮੁਲਕ ਦੇ ਨਾਗਰਿਕਾਂ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਵਰਤੋਂ ਸੱਭਿਅਕ ਭਾਸ਼ਾ ਤੇ ਸ਼ਬਦਾਂ ਦੀ ਅਨੁਸ਼ਾਸਨ ਭਰੇ ਢੰਗ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੱਭਿਅਕ ਸਮਾਜ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਇਸਦੀ ਭਾਸ਼ਾ ਸ਼ਿਸ਼ਟਾਚਾਰ ਵਾਲੀ, ਸੱਭਿਅਕ ਤੇ ਸਿਰਜਣਾਤਮਕ ਹੋਵੇ। ਉਹ ਇੱਥੇ ਸਥਿਤ ਮਹਾਤਮਾ ਗਾਂਧੀ ਅੰਤਰਰਾਸ਼ਟਰੀ ਹਿੰਦੀ ਵਿਸ਼ਵਵਿਦਿਆਲੇ ’ਚ ਬੀ ਆਰ ਅੰਬੇਡਕਰ ਦੇ ਬੁੱਤ ਤੋਂ ਪਰਦਾ ਚੁੱਕਣ ਤੇ ਅਟਲ ਬਿਹਾਰੀ ਵਾਜਪਾਈ ਭਵਨ ਤੇ ਚੰਦਰ ਸ਼ੇਖਰ ਆਜ਼ਾਦ ਹੋਸਟਲ ਦਾ ਉਦਘਾਟਨ ਮੌਕੇ ਕਰਵਾਏ ਇੱਕ ਸਮਾਗਮ ਮੌਕੇ ਵਰਚੁਅਲ ਮਾਧਿਅਮ ਰਾਹੀਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,‘ਸਾਨੂੰ ਚੰਗੀ ਭਾਸ਼ਾ ਦੀ ਵਰਤੋਂ ਕਰਦਿਆਂ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly