ਜ਼ਿਲ੍ਹੇ ਅੰਦਰ 8 ਜਨਵਰੀ, 2026 ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ – ਸਿਵਲ ਸਰਜਨ ਨੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਨਾਗਰਿਕ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਤੋਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਤਾਂ ਜੋ ਹਰ ਯੋਗ ਪਰਿਵਾਰ ਤੱਕ ਇਸ ਸਕੀਮ ਦਾ ਲਾਭ ਪਹੁੰਚ ਸਕੇ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ 8 ਜਨਵਰੀ 2026 ਤੋਂ ਸ਼ੁਰੂ ਹੋ ਕੇ 15 ਜਨਵਰੀ 2026 ਤੱਕ ਜਾਰੀ ਰਹੇਗੀ। ਰਜਿਸਟ੍ਰੇਸ਼ਨ ਲਈ ਬਾਲਗਾਂ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ, ਜਦਕਿ ਬੱਚਿਆਂ ਦੀ ਰਜਿਸਟ੍ਰੇਸ਼ਨ ਲਈ ਕੇਵਲ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਲੋਕ-ਹਿਤੈਸ਼ੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



