ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਚਲਾਉਣ ਲਈ ਪਿਛਲੀ ਵਾਰ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਉਸ ਚੁਣੇ ਹੋਏ ਹਾਊਸ ਦੀ ਮਿਆਦ 2016 ਵਿੱਚ ਖਤਮ ਹੋ ਚੁੱਕੀ ਹੈ ਉਸ ਤੋਂ ਬਾਅਦ ਕੇਂਦਰ ਦੀਆਂ ਹਿੰਦੂਤਵੀ ਸ਼ਕਤੀਆਂ ਨਾਲ ਮਿਲ ਕੇ ਮਸੰਦ ਪੁਣੇ ਦੀ ਸੋਚ ਅਧੀਨ ਬਾਦਲ ਲਾਣੇ ਵੱਲੋਂ ਸਰਦਾਰ ਹਰਜਿੰਦਰ ਸਿੰਘ ਧਾਮੀ ਦੀ ਚੋਣ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖ ਸੰਗਤ ਦੀਆਂ ਨਜ਼ਰਾਂ ਵਿੱਚ ਮਿਆਦ ਖਤਮ ਹੋ ਚੁੱਕੇ ਹਾਊਸ ਵੱਲੋਂ ਕੀਤੀ ਚੋਣ ਦਾ ਤਿੱਖਾ ਵਿਰੋਧ ਕਰਦਿਆਂ ਪ੍ਰਗਟ ਕੀਤੇ ਉਹਨਾਂ ਨੇ ਇਸ ਸਮੇਂ ਕੇਂਦਰ ਅਤੇ ਪੰਜਾਬ ਦੀ ਸਰਕਾਰ ਤੋਂ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਦੀ ਮੰਗ ਕੀਤੀ ਤਾਂ ਜੋ ਸਿੱਖ ਕੌਮ ਆਪਣੇ ਗੁਰੂ ਘਰਾਂ ਦਾ ਪ੍ਰਬੰਧਕ ਸੁਚਾਰੂ ਢੰਗ ਨਾਲ ਕਰ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly