ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਸਿੱਖ ਸੰਗਤ ਨੇ 2016 ਤੱਕ ਲਈ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਉਣ ਲਈ ਮੈਂਬਰ ਸਾਹਿਬਾਨ ਨੂੰ ਚੁਣਿਆ ਸੀ ਜਿਨ੍ਹਾਂ ਮੈਂਬਰ ਸਾਹਿਬਾਨ ਦੀ ਹੁਣ ਮਿਆਦ ਖਤਮ ਹੋ ਚੁੱਕੀ ਹੈ ਵਲੋਂ ਨਿਯੁਕਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮਸਲੇ ਵਿਚਾਰਨ ਦਾ ਅਧਿਕਾਰ ਨਹੀਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਵੱਲੋਂਂ ਅਖੌਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਸੰਦਪੁਣੇ ਦੀ ਸੋਚ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਈ ਦੋਸ਼ੀ ਕੂੜ ਸੌਦਾ ਸਾਧ ਨੂੰ ਗੈਰ ਸਿਧਾਂਤਕ ਮਾਫੀ ਦੇਣ ਅਤੇ ਉਸ ਮਾਫੀ ਨੂੰ ਜਾਇਜ਼ ਠਹਿਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਵਿੱਚੋਂ 96 ਲੱਖ ਰੁਪਏ ਦੀ ਇਸ਼ਤਿਹਾਰਬਾਜੀ ਕਰਨ ਸਬੰਧੀ ਅਤੇ ਹੋਰ ਸਿੱਖ ਵਿਰੋਧੀ ਦੋਸ਼ਾਂ ਕਰਕੇ ਗੈਰ ਸਿਧਾਂਤਕ ਤਰੀਕੇ ਨਾਲ ਨਿਯੁਕਤ ਜਥੇਦਾਰ ਸਾਹਿਬਾਨ ਅੱਗੇ ਸਪਸ਼ਟੀਕਰਨ ਲਈ ਪੇਸ਼ ਹੋਣ ਦਾ ਸਖਤ ਨੋਟਿਸ ਲੈਂਦਿਆਂ ਪ੍ਰੈਸ ਨੋਟ ਰਾਹੀਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਵੀਆਂ ਲਈ ਦੋਸ਼ੀ ਕੂੜ ਸੌਦਾ ਸਾਧ ਨੂੰ ਗੈਰ ਸਿਧਾਂਤਕ ਤਰੀਕੇ ਨਾਲ ਮਾਫ ਕਰਨ ਸਮੇਂ ਅਤੇ ਇਸ ਮਾਫੀ ਨੂੰ ਜਾਇਜ਼ ਠਹਿਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਵਿੱਚੋਂ 96 ਲੱਖ ਰੁਪਏ ਦੀ ਇਸ਼ਤਿਆਰਬਾਜੀ ਕਰਨ ਸਮੇਂ ਸ਼ਾਮਿਲ ਜਥੇਦਾਰ ਸਾਹਿਬਾਨ ਹੁਣ ਕਿਸ ਅਖਲਾਕੀ ਜਿੰਮੇਵਾਰੀ ਅਧੀਨ ਇਹ ਮਸਲੇ ਵਿਚਾਰਨਗੇ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਮਿਆਦ ਖਤਮ ਹੋ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਹਨਾਂ ਵੱਲੋਂ ਨਿਯੁਕਤ ਜਥੇਦਾਰ ਸਾਹਿਬਾਨ ਨੂੰ ਸਿੱਖ ਸੰਗਤ ਰੱਦ ਕਰ ਚੁੱਕੀ ਹੈ ਜਿਸ ਕਾਰਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾ ਕੇ ਸਿੱਖ ਕੌਮ ਦੀ ਜਮਹੂਰੀਅਤ ਬਹਾਲ ਕਰੇ ਤਾਂ ਜੋ ਸਿੱਖ ਕੌਮ ਆਪਣੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly