ਗੱਤਕਾ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ‘ਤੇ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀਮਾਜਰਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਘਨੌਲੀ (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ ਦੇ ਗੱਤਕਾ ਖਿਡਾਰੀ ਤੇ ਇੰਚਾਰਜ ਜਸਪ੍ਰੀਤ ਸਿੰਘ, ਡਾਇਰੈਕਟਰ ਗੁਰਬਚਨ ਸਿੰਘ ਅਤੇ ਪ੍ਰਿੰ. ਹਰਦੀਪ ਸਿੰਘ ਨੇ ਇੰਡੀਅਨ ਓਲੰਪਿਕ ਐਸੋਸੀਏਸ਼ਨ ਅਤੇ ਟੈਕਨੀਕਲ ਕੰਡਕਟ ਕਮੇਟੀ ਵੱਲੋਂ ਇਸ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ‘ਤੇ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਇਸ ਸਬੰਧੀ ਯਤਨ ਕੀਤੇ ਜਾ ਰਹੇ ਸਨ। ਜਿਨ੍ਹਾਂ ਦੀ ਬਦੌਲਤ ਹੁਣ ਇਹ ਰਾਸ਼ਟਰੀ ਖੇਡਾਂ ਵਿੱਚ ਸ਼ੁਮਾਰ ਹੋ ਗਈ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਸਕੂਲ ਗੁਰੂ ਨਾਨਕ ਮਾਡਲ ਸਕੂਲ ਦੇ ਦਰਜਨਾਂ ਖਿਡਾਰੀਆਂ ਨੇ ਜਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਮੈਡਲ ਪ੍ਰਾਪਤ ਕੀਤੇ। ਐਸੋਸੀਏਸ਼ਨ ਵੱਲੋਂ ਰੂਪਨਗਰ ਜ਼ਿਲ੍ਹੇ ਦੀ ਪਹਿਲੀ ਗੱਤਕਾ ਐਕਡਮੀ ਇਸੇ ਸਕੂਲ ਵਿਖੇ ਜਨਵਰੀ ਵਿੱਚ ਖੋਲ੍ਹੀ ਗਈ ਸੀ। ਉਨ੍ਹਾਂ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਬੀਬੀ ਮਨਜੀਤ ਕੌਰ ਦਾ ਵੀ ਖਾਸ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਅਕੈਡਮੀ ਦੇ ਖਿਡਾਰੀ, ਸਮੁੱਚਾ ਸਕੂਲ ਸਟਾਫ਼ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNew Lebanese president needed to restore confidence: PM
Next articleਨੌਜਵਾਨਾਂ ਵਿਚ ਰੋਲ ਮਾਡਲ ਦਾ ਸੰਕਟ