HOME ਜ਼ਬਰਦਸਤੀ ਵਸੂਲੀ ਮਾਮਲਿਆਂ ਸਬੰਧੀ ਸਰੀ ਦੀ ਮੇਅਰ ਨੇ ਫੈਡਰਲ ਸਰਕਾਰ ਤੋਂ ਐਮਰਜੈਸੀ...

ਜ਼ਬਰਦਸਤੀ ਵਸੂਲੀ ਮਾਮਲਿਆਂ ਸਬੰਧੀ ਸਰੀ ਦੀ ਮੇਅਰ ਨੇ ਫੈਡਰਲ ਸਰਕਾਰ ਤੋਂ ਐਮਰਜੈਸੀ ਲਾਉਣ ਦੀ ਕੀਤੀ ਮੰਗ

ਕੈਪਸਨ ਸਰੀ ਦੀ ਮੇਅਰ ਬਰਾਂਡਾ ਲੋਕ ਦੀ ਇੱਕ ਤਸਵੀਰ

ਵੈਨਕੂਵਰ,  (ਸਮਾਜ ਵੀਕਲੀ)  (ਮਲਕੀਤ ਸਿੰਘ) — ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਚ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਸਰੀ ਸ਼ਹਿਰ ਦੀ ਮੇਅਰ ਬਰੈਂਡਾ ਲਾਕ ਨੇ ਜ਼ਬਰਦਸਤੀ ਵਸੂਲੀ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕਨੇਡਾ ਦੀ ਫੈਡਰਲ ਸਰਕਾਰ ਪਾਸੋਂ ਇੱਥੇ ਐਮਰਜੈਂਸੀ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਰੀ ਸਿਟੀ ਕੌਂਸਲ ਨੇ ਮੰਗਲਵਾਰ ਰਾਤ ਨੂੰ ਇਕ ਪ੍ਰਸਤਾਵ ਪਾਸ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਅਧਿਕਾਰਾਂ ਦੀ ਲੋੜ ਹੈ। ਸ਼ਹਿਰ ਦੇ ਅਧਿਕਾਰੀਆਂ ਮੁਤਾਬਕ, ਸਿਰਫ਼ ਇਸ ਮਹੀਨੇ ਦੌਰਾਨ ਹੀ ਵਿੱਚ ਜ਼ਬਰਦਸਤੀ ਵਸੂਲੀ ਦੇ ਕਰੀਬ 35 ਸ਼ੱਕੀ ਮਾਮਲੇ ਦਰਜ ਹੋ ਚੁੱਕੇ ਹਨ, ਜਿਸ ਨਾਲ ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਵਿੱਚ ਡਰ ਅਤੇ ਅਣਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ। ਕੌਂਸਲ ਵੱਲੋਂ ਪਾਸ ਕੀਤੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜੇ ਫੈਡਰਲ ਪੱਧਰ ‘ਤੇ ਐਮਰਜੈਂਸੀ ਦਾ ਐਲਾਨ ਕੀਤਾ ਜਾਂਦਾ ਹੈ ਹੈ ਤਾਂ ਕਾਨੂੰਨੀ ਏਜੰਸੀਆਂ ਨੂੰ ਵਾਧੂ ਸਾਧਨ, ਸਰੋਤ ਅਤੇ ਅਧਿਕਾਰ ਮਿਲ ਸਕਣਗੇ, ਜਿਸ ਨਾਲ ਗੈਂਗ ਨੈੱਟਵਰਕਾਂ ਅਤੇ ਜ਼ਬਰਦਸਤੀ ਵਸੂਲੀ ਨਾਲ ਜੁੜੇ ਅਪਰਾਧਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਸੰਭਵ ਹੋ ਸਕੇਗੀ ਸ਼ਹਿਰੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਜੂਦਾ ਸਥਿਤੀ ਸਿਰਫ਼ ਸਰੀ ਤੱਕ ਹੀ ਸੀਮਿਤ ਨਹੀਂ ਰਹੀ, ਸਗੋਂ ਇਹ ਇਲਾਕੇ ਦੀ ਸਮੁੱਚੀ ਸੁਰੱਖਿਆ ਲਈ ਚੁਣੌਤੀ ਬਣ ਰਹੀ ਹੈ। ਇਸ ਕਾਰਨ ਕੇਂਦਰੀ ਸਰਕਾਰ, ਸੂਬਾਈ ਪ੍ਰਸ਼ਾਸਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸਾਂਝੇ ਯਤਨਾਂ ਦੀ ਲੋੜ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸਵਰਗੀ ਆਈਐਸ ਬਿੰਦਰਾ ਨੇ ਰਾਸ਼ਟਰੀ, ਅੰਤਰਰਾਸ਼ਟਰੀ ਅਤੇ ਰਾਜ ਪੱਧਰ ‘ਤੇ ਕ੍ਰਿਕਟ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ : ਡਾ. ਰਮਨ ਘਈ
Next article77 ਵੇਂ ਗਣਤੰਤਰ ਦਿਵਸ ‘ਤੇ ਮੇਅਰ ਵਨੀਤ ਧੀਰ ਵਲੋਂ ਸੰਵਿਧਾਨ ਚੌਂਕ ਦਾ ਉਦਘਾਟਨ ਕੀਤਾ ਗਿਆ