
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਜਬਰਦਸਤੀ ਵਸੂਲੀ ਮਾਮਲਿਆਂ ਨਾਲ ਨਜਿੱਠਣ ਲਈ ਹੋਂਦ ਵਿੱਚ ਲਿਆਂਦੀ ਗਈ ਵਿਸ਼ੇਸ਼ ਪੁਲਿਸ ਟਾਸਕ ਫੋਰਸ ਨੇ ਚਾਰ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਜਾਰੀ ਕਰਦਿਆਂ ਦੱਸਿਆ ਹੈ ਕਿ ਹੁਣ ਤੱਕ 7 ਵਿਅਕਤੀਆਂ ‘ਤੇ ਅਪਰਾਧਿਕ ਚਾਰਜ ਲਗਾਏ ਜਾ ਚੁੱਕੇ ਹਨ, ਜਦਕਿ 111 ਮਾਮਲਿਆਂ ਵਿੱਚ ਇਮੀਗ੍ਰੇਸ਼ਨ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਮੁਤਾਬਕ ਇਹ ਅਪਡੇਟ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਸਰੀ ਸ਼ਹਿਰ ਵਿੱਚ ਇਸ ਸਾਲ ਜਬਰਦਸਤੀ ਵਸੂਲੀ ਦਾ 35ਵਾਂ ਸ਼ੱਕੀ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਅਰ ਮੈਨਲੈਂਡ ਦੇ ਕਈ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਕਾਰਨ ਪੁਲਿਸ ਵੱਲੋਂ ਨਿਗਰਾਨੀ ਅਤੇ ਕਾਰਵਾਈ ਹੋਰ ਤੇਜ਼ ਕੀਤੀ ਗਈ ਹੈ।ਇਸ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਾਸਕ ਫੋਰਸ ਦੀ ਚਾਰ ਮਹੀਨਿਆਂ ਦੀ ਪ੍ਰਗਤੀ, ਚੱਲ ਰਹੀਆਂ ਜਾਂਚਾਂ ਅਤੇ ਭਵਿੱਖੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਅਧਿਕਾਰੀਆਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਵੀ ਧਮਕੀ ਜਾਂ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਆਪਣੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


